ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਦੇ ASI ਚਰਨਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਬੱਸ ਸਟੈਂਡ ਨੇੜੇ ਤਾਜ ਹੋਟਲ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ CM ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ।
ਸ਼ਿਕਾਇਤ ਦੇ ਆਧਾਰ ‘ਤੇ ਇੱਕ ਪੁਲਿਸ ਮੁਲਾਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ASI ‘ਤੇ ਉਸ ਤੋਂ 2,70,000 ਦੀ ਰਿਸ਼ਵਤ ਲੈਣ ਅਤੇ ਹੋਰ ਪੈਸੇ ਨਾ ਦੇਣ ਦੀ ਸੂਰਤ ‘ਚ ਉਸ ਦੇ ਪਰਿਵਾਰਕ ਮੈਂਬਰਾਂ ‘ਤੇ ਕੇਸ ਦਰਜ ਕਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ। ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਏ ਗਏ ਸਬੂਤ ਸਹੀ ਪਾਏ ਗਏ, ਜਿਸ ‘ਚ ASI ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਸ਼ਾਮਲ ਹੈ।
ਇਸ ਦੇ ਨਾਲ ਹੀ, ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ASI ਚਰਨਜੀਤ, ਜੋ ਇਸ ਥਾਣੇ ਦੇ SHO ਹਨ, ਨੇ 2 ਲੱਖ 70 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ ਅਤੇ ਸ਼ਿਕਾਇਤਕਰਤਾ ਨੂੰ ਆਪਣੇ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 2 ਲੱਖ ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ASI ਨੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਚਰਨਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਨੋਟਿਸਾਂ ਦੇ ਬਾਵਜੂਦ ਚਰਨਜੀਤ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ ਅਤੇ ਡਿਊਟੀ ਤੋਂ ਵੀ ਗਾਇਬ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ‘ਚ SHO ਅਤੇ ਹੋਰ ਸਟਾਫ਼ ਮੈਂਬਰਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾਵੇਗੀ।