ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਤਾਂ ਉਹ ਗਣਤੰਤਰ ਦਿਵਸ ਉੱਤੇ ਝੰਡਾ ਨਹੀਂ ਲਹਿਰਾਉਣਗੇ। ਇਸ ਪਟੀਸ਼ਨ ‘ਤੇ ਸੁਣਵਾਈ ਅੱਜ ਹੋਈ ਹੈ।
ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਸੰਗਰੂਰ ਦੇ ਇੱਕ ਸ਼ਖਸ ਅਨਿਲ ਕੁਮਾਰ ਤਾਇਲ ਵੱਲੋਂ ਦਾਇਰ ਜਨਹਿਤ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਦਿੱਤੇ। ਤਾਇਲ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।