ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਪਹੁੰਚੇ। ਲੋਕ ਸਭਾ ‘ਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਿਚਾਰਿਆ ਗਿਆ।
ਇਸ ਮੌਕੇ ਇਹ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਹਰ ਕਿਸੇ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਔਜਲਾ ਨੇ ਦੱਸਿਆ ਕਿ ਬਾਬਾ ਜੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸੇਧ ਵੀ ਲਈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਹਮੇਸ਼ਾ ਲੋਕਾਂ ਨੂੰ ਚੰਗਿਆਈ ਦਾ ਉਪਦੇਸ਼ ਦਿੱਤਾ ਹੈ ਤੇ ਉਨ੍ਹਾਂ ਨੂੰ ਧਰਮ ਨਾਲ ਜੋੜ ਕੇ ਬੁਰਾਈਆਂ ਤੋਂ ਦੂਰ ਰੱਖਿਆ ਹੈ।
ਇਸ ਤੋਂ ਇਲਾਵਾ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਬਾਬਾ ਜੀ ਨਾਲ ਨੌਜਵਾਨਾਂ ਦੀ ਬਦਲ ਰਹੀ ਦਿਸ਼ਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ‘ਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਭਾਰਤ ਦੇ ‘ਚ ਯੋਗਦਾਨ ਪਾਉਂਦੇ ਰਹਿਣ।