15 ਤੋਂ 21 ਜਨਵਰੀ ਤੱਕ ਬੰਦ ਰਹਿਣਗੇ ਪੰਜਾਬ ਦੇ ਸਾਰੇ ਸਕੂਲ, ਸਿੱਖਿਆ ਮੰਤਰੀ ਵੱਲੋਂ ਜਾਰੀ ਨਵੇਂ ਹੁਕਮ

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ 15 ਜਨਵਰੀ ਤੋਂ 21 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ (ਟਵਿੱਟਰ) ‘ਤੇ ਜਾਣਕਾਰੀ ਸਾਂਝੀ ਕਰਦਿਆ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10 ਵਜੇ ਤੋਂ 3 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *