Budget 2024: ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਲੋਕ ਸਭਾ ‘ਚ 7ਵੀਂ ਵਾਰ ਪੇਸ਼ ਕਰਨਗੇ ਦੇਸ਼ ਦਾ ਆਮ ਬਜਟ

ਵਿੱਤੀ ਸਾਲ 2024-25 ਦਾ ਬਜਟ 23 ਜੁਲਾਈ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਰਕਾਰ ਦੀ ਸਿਫਾਰਿਸ਼ ‘ਤੇ ਮਨਜ਼ੂਰੀ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 7ਵੀਂ ਵਾਰ ਦੇਸ਼ ਦਾ ਆਮ ਬਜਟ ਪੇਸ਼ ਕਰਨਗੇ। ਚੋਣ ਨਤੀਜਿਆਂ ਤੋਂ ਬਾਅਦ, ਨਵੀਂ ਸਰਕਾਰ 1 ਫਰਵਰੀ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਤੋਂ ਬਾਅਦ ਸਦਨ ‘ਚ ਪੂਰਾ ਬਜਟ ਪੇਸ਼ ਕਰੇਗੀ।

ਇਸ ਬਜਟ ਦੀ ਕੁੱਲ ਲਾਗਤ 44.90 ਲੱਖ ਕਰੋੜ ਰੁਪਏ ਸੀ, ਜਿਸ ‘ਚ ਪੂੰਜੀ ਖਰਚ ਲਈ 11.11 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਸਨ। ਮਾਹਿਰਾਂ ਦਾ ਅਨੁਮਾਨ ਹੈ ਕਿ ਨਵੀਂ ਸਰਕਾਰ ਦਾ ਬਜਟ ਇਸ ਵਾਰ ਵੱਡਾ ਹੋ ਸਕਦਾ ਹੈ। ਵਿੱਤ ਮੰਤਰੀ ਨੇ ਅੰਤਰਿਮ ਬਜਟ ‘ਚ ਰਾਜਾਂ ਨੂੰ ਪੂੰਜੀ ਖਰਚ ਲਈ ਵਿਆਜ ਮੁਕਤ ਕਰਜ਼ੇ ਪ੍ਰਦਾਨ ਕਰਨ ਦੀ ਯੋਜਨਾ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਸੀ, ਜਿਸ ‘ਚ ਕੁੱਲ 1.3 ਲੱਖ ਕਰੋੜ ਰੁਪਏ ਦੀ ਵੰਡ ਕੀਤੀ ਗਈ ਸੀ।

ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾਬਕਾ ਵਿੱਤ ਮੰਤਰੀ ਮੋਰਾਰਜੀ ਦੇਸਾਈ ਦੇ ਰਿਕਾਰਡ ਨੂੰ ਤੋੜਦੇ ਹੋਏ ਲਗਾਤਾਰ 7ਵੀਂ ਵਾਰ ਬਜਟ ਪੇਸ਼ ਕਰਕੇ ਇਤਿਹਾਸ ਰਚਣ ਵਾਲੀ ਹੈ। ਇਸ ਪ੍ਰਾਪਤੀ ਨਾਲ ਉਹ ਲਗਾਤਾਰ 7 ਬਜਟ ਪੇਸ਼ ਕਰਨ ਵਾਲੀ ਪਹਿਲੀ ਵਿੱਤ ਮੰਤਰੀ ਬਣ ਜਾਵੇਗੀ। ਸੀਤਾਰਮਨ ਮੋਦੀ ਸਰਕਾਰ ਦੇ 2014 ਅਤੇ 2019 ਦੋਵਾਂ ਕਾਰਜਕਾਲਾਂ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੀ ਹੈ।

 

Leave a Reply

Your email address will not be published. Required fields are marked *