ਮੌਸਮ ਵਿਭਾਗ ਨੇ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੌਸਮ ਖ਼ਰਾਬ ਹੋਣ ਦਾ ਰੈੱਡ ਅਲਰਟ ਕੀਤਾ ਜਾਰੀ

ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਜਿੱਥੇ ਸਾਰੇ ਉੱਤਰੀ ਭਾਰਤੀ ਰਾਜਾਂ ’ਚ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ, ਉੱਥੇ ਦੇ ਪੰਜਾਬ ’ਚ ਠੰਢ ਵਧਦੀ ਨਜ਼ਰ ਆ ਰਹੀ ਹੈ। ਪੰਜਾਬ ਦਾ ਨਵਾਂ ਸ਼ਹਿਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਸ਼ਹਿਰ ਰਹੇ ਹਨ।

ਮੌਸਮ ਵਿਭਾਗ ਨੇ 16-17 ਜਨਵਰੀ ਨੂੰ ਵੀ ਪੰਜਾਬ ਵਿੱਚ ਸੰਘਣੀ ਧੁੰਦ ਤੇ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚਿਤਾਵਨੀ ਦਿੱਤੀ ਹੈ। ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।

ਪੰਜਾਬ ‘ਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਵੱਲੋਂ ਸੰਦੇਸ਼ ਭੇਜੇ ਗਏ ਹਨ, ਜਿਸ ‘ਚ ਮੰਗਲਵਾਰ ਦੁਪਹਿਰ 3.30 ਵਜੇ ਤੱਕ ਸਥਿਤੀ ਖਰਾਬ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਘੱਟੋ-ਘੱਟ 1 ਡਿਗਰੀ ਤਾਪਮਾਨ ਨਾਲ ਲੁਧਿਆਣਾ ਪੰਜਾਬ ਦਾ ਦੂਜਾ ਸਭ ਤੋਂ ਠੰਢਾ ਸ਼ਹਿਰ ਰਿਹਾ। ਸੰਘਣੀ ਧੁੰਦ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਸੀਤ ਲਹਿਰ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਲੱਦਾਖ ‘ਚ 16 ਤੋਂ 17 ਜਨਵਰੀ ਅਤੇ ਉੱਤਰਾਖੰਡ ‘ਚ 17 ਤੋਂ 18 ਜਨਵਰੀ ਤੱਕ ਕੁਝ ਥਾਵਾਂ ‘ਤੇ ਹਲਕੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਰਾਜਾਂ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *