ਅੰਮ੍ਰਿਤਸਰ ‘ਚ ਅਮਨ-ਕਾਨੂੰਨ ਦੀ ਨਿਘਾਰ ਨੂੰ ਦਰਸਾਉਂਦੀ ਇੱਕ ਅਹਿਮ ਘਟਨਾ ਸਾਹਮਣੇ ਆਈ ਹੈ। ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਨਾਲ ਔਰਤਾਂ ਵੀ ਆਪਣੇ ਘਰਾਂ ਵਿੱਚ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਸਭ ਤੋਂ ਤਾਜ਼ਾ ਘਟਨਾ ਜੁਝਾਰ ਸਿੰਘ ਐਵੇਨਿਊ, ਏਅਰਪੋਰਟ ਰੋਡ ‘ਤੇ ਵਾਪਰੀ, ਜਿੱਥੇ ਇਕ ਔਰਤ ਦਾ ਘਰ ‘ਚ ਇਕੱਲੀ ਹੋਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾਵਰਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਜ਼ਿਕਰਯੋਗ, ਉਸਦਾ ਪਰਿਵਾਰ ਸ਼ਹਿਰ ਤੋਂ ਬਾਹਰ ਸੀ, ਅਤੇ ਉਸਦਾ ਪਤੀ ਆਪਣੀ ਧੀ ਨੂੰ ਸਕੂਲ ਛੱਡ ਕੇ ਡਿਊਟੀ ‘ਤੇ ਗਿਆ ਹੋਇਆ ਸੀ। ਸਥਾਨਕ ਪੁਲਿਸ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਮੌਕੇ ‘ਤੇ ਪਹੁੰਚ ਕੀਤੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ ਅਤੇ CCTV ਕੈਮਰਿਆਂ ਦੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ। ਪੀੜਤਾ ਦਾ ਨਾਂ ਸ਼ੈਲੀ ਅਰੋੜਾ ਦੱਸਿਆ ਗਿਆ ਹੈ, ਜਿਸ ਦੀ ਉਮਰ 33 ਸਾਲ ਹੈ।
ਪੁਲਿਸ ਅਧਿਕਾਰੀਆਂ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਬਜ਼ੇ ‘ਚ ਲੈ ਲਿਆ ਹੈ ਅਤੇ ਅਣਪਛਾਤੇ ਹਮਲਾਵਰਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ACP ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 11 ਵਜੇ ਦੇ ਕਰੀਬ ਅਲਮਾਰੀ ਵਿੱਚੋਂ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਬਾਰੇ ਸੂਚਨਾ ਦਿੱਤੀ ਗਈ ਸੀ। ਸੂਚਨਾ ਮਿਲਣ ‘ਤੇ ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਜ਼ਿਕਰਯੋਗ, ਅੰਮ੍ਰਿਤਸਰ ਸਬ-ਇੰਸਪੈਕਟਰ ਅਮਨਦੀਪ ਕੌਰ ਸਮੇਤ ਸਾਰੀ ਟੀਮ ਵੱਲੋਂ ਇਸ ਮਾਮਲੇ ਦੇ ਕੇਸ ਨੂੰ ਕੁਝ ਹੀ ਘੰਟਿਆ ‘ਚ ਟਰੇਸ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਵਿੱਕੀ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਜਾਸਾਂਸੀ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕੁਝ ਹੀ ਘੰਟਿਆ ਵਿੱਚ ਗ੍ਰਿਫਤਾਰ ਕੀਤਾ ਗਿਆ।
ਦੋਸ਼ੀ ਵਿੱਕੀ ਜੋ ਕਿ ਸੈਂਨਟਰੀ ਦਾ ਕੰਮ ਕਰਦਾ ਹੈ, ਇਸਨੇ ਮੁਦੱਈ ਕੋਸ਼ਲ ਅਰੋੜਾ ਦੇ ਘਰ ਵਿੱਚ ਵੀ ਕਈ ਵਾਰ ਸੈਂਟਰੀ ਦਾ ਕੰਮ ਕੀਤਾ ਸੀ। ਜਿਸ ਕਾਰਨ ਇਹ ਮੁਦੱਈ ਦੇ ਘਰ ਦਾ ਪੂਰੀ ਤਰ੍ਹਾਂ ਭੇਤੀ ਸੀ। ਇਸ ਦੇ ਨਾਲ ਹੀ ਹੁਣ ਗ੍ਰਿਫਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਰੀ।