Kangana Ranaut ਦੀ ਆਉਣ ਵਾਲੀ ਫਿਲਮ ‘Emergency’ ਆਪਣੇ ਪ੍ਰੀਮੀਅਰ ਤੋਂ ਪਹਿਲਾਂ ਕਈ ਵਿਵਾਦਾਂ ਦਾ ਸਾਹਮਣਾ ਕਰ ਚੁੱਕੀ ਹੈ। ਇਨ੍ਹਾਂ ਮਸਲਿਆਂ ਨੂੰ ਲੈ ਕੇ ਫਿਲਮ ਲਗਾਤਾਰ ਘਿਰੀ ਰਹਿੰਦੀ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਮੇਤ Australia ਦੀ ਸਿੱਖ ਕੌਂਸਲ ਨੇ ਸਾਬਕਾ PM ਇੰਦਰਾ ਗਾਂਧੀ ਨਾਲ ਸਬੰਧਤ ਸਿਆਸੀ ਵਿਸ਼ਿਆਂ ਕਾਰਨ ਇਸ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਸਿੱਖ ਕੌਂਸਲ ਆਫ Australia ਨੇ ਇੱਕ ਮੀਡੀਆ ਬਿਆਨ ਜਾਰੀ ਕਰਕੇ ਫਿਲਮ ‘Emergency’ ‘ਤੇ ਇਤਿਹਾਸਕ ਘਟਨਾਵਾਂ ਦੇ ਗਲਤ ਚਿਤਰਣ ਅਤੇ ਸਿੱਖ ਸ਼ਹੀਦਾਂ ਪ੍ਰਤੀ ਨਿਰਾਦਰ ਦੇ ਕਾਰਨ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇੱਕ ਰਿਪੋਰਟ ‘ਚ ਇੱਕ ਸ਼ਿਕਾਇਤਕਰਤਾ ਦਾ ਹਵਾਲਾ ਦਿੱਤਾ ਗਿਆ ਹੈ ਜਿਸ ਵਿੱਚ ਸਿਨੇਮਾਘਰਾਂ ਵਿੱਚ ਫਿਲਮ ਦੀ ਸਕ੍ਰੀਨਿੰਗ ‘ਤੇ ਮਹੱਤਵਪੂਰਨ ਚਿੰਤਾ ਪ੍ਰਗਟ ਕੀਤੀ ਗਈ ਹੈ।
ਬਿਆਨ ‘ਚ ਕਿਹਾ ਗਿਆ ਹੈ ਕਿ ਫਿਲਮ ‘ਚ ਭਾਰਤ ਦੀ ਸਾਬਕਾ PM ਇੰਦਰਾ ਗਾਂਧੀ ਅਤੇ ਸਿੱਖ ਸ਼ਹੀਦਾਂ ਨੂੰ ਇਸ ਤਰੀਕੇ ਨਾਲ ਦਰਸਾਇਆ ਗਿਆ ਹੈ ਜੋ ਕਿ ਗਹਿਰਾ ਅਪਮਾਨਜਨਕ ਹੈ। ਇਸ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਫਿਲਮ ਸਿੱਖ ਭਾਈਚਾਰੇ ਨਾਲ ਸਬੰਧਤ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਇਤਿਹਾਸਕ ਘਟਨਾਵਾਂ ਨੂੰ ਤੋੜ ਮਰੋੜ ਕੇ ਪੇਸ਼ ਕਰਦੀ ਹੈ।
ਇਹ ਫਿਲਮ ਹਿੰਦੂ ਸਮਰਥਕਾਂ ਦੇ ਨਾਲ-ਨਾਲ ਆਸਟ੍ਰੇਲੀਆ ਵਿਚ ਸਿੱਖ ਪੰਜਾਬੀ ਭਾਈਚਾਰੇ ਅਤੇ ਗੈਰ-ਹਿੰਦੂ ਸਮਰਥਕਾਂ ਵਿਚ ਬੇਚੈਨੀ ਪੈਦਾ ਕਰਨ ਦੀ ਉਮੀਦ ਹੈ। ਫਿਲਮ ਵਿੱਚ ਸਿੱਖ ਆਗੂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਚਿੱਤਰਣ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ। ਇਸ ਦੇ ਜਾਰੀ ਹੋਣ ਨਾਲ Australia ‘ਚ ਸਿੱਖ ਅਤੇ ਹਿੰਦੂ ਭਾਈਚਾਰਿਆਂ ਦਰਮਿਆਨ ਸਿਆਸੀ ਤਣਾਅ ਵਧਣ ਦੀ ਸੰਭਾਵਨਾ ਹੈ
ਇਸ ਤੋਂ ਇਲਾਵਾ ਇਹ ਫ਼ਿਲਮ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ, ਜੋ ਕਿ 6 ਸਤੰਬਰ ਨੂੰ ਵਿਸ਼ਵ ਪੱਧਰ ‘ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।