Lehmber Hussainpuri
ਪੰਜਾਬੀ ਗਾਇਕ Lehmber Hussainpuri ਨੇ Social Media ਰਾਹੀਂ ਆਪਣੇ ਪਿਤਾ ਸਰਦਾਰ ਮੋਹਨ ਸਿੰਘ ਜੀ ਦੇ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ। ਉਸ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਹ ਖਬਰ ਸਾਂਝੀ ਕਰਦੇ ਹੋਏ ਦੱਸਿਆ ਕਿ ਉਸ ਦੇ ਪਿਤਾ ਦੀ 3 ਸਤੰਬਰ, 2024 ਨੂੰ ਪੂਰੀ ਜ਼ਿੰਦਗੀ ਤੋਂ ਬਾਅਦ ਮੌਤ ਹੋ ਗਈ ਸੀ।
ਗਾਇਕ Lehmber Hussainpuri ਅਜੇ ਵਿਦੇਸ਼ ‘ਚ ਹਨ ਅਤੇ ਉਨ੍ਹਾਂ ਦੇ ਇੰਡੀਆ ਪਰਤਣ ‘ਤੇ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। Lehmber ਨੇ ਪੋਸਟ ‘ਚ ਲਿਖਿਆ ”ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ।
ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।”