ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਲੋਕ ਸਭਾ ਚੋਣਾਂ ‘ਚ ਹਿੱਸਾ ਲੈਣ ਨੂੰ ਲੈ ਕੇ ਸਪੱਸ਼ਟੀਕਰਣ ਕੀਤਾ ਹੈ। ਉਨ੍ਹਾਂ ਨੇ ਬੀਤੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਸ ਗੱਲ ਦਾ ਖੁਲਾਸਾ ਕੀਤਾ।
ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਐਕਸ (ਟਵਿੱਟਰ) ‘ਤੇ ਪੋਸਟ ਕੀਤਾ ਕਿ ਉਹ ਅੱਜ ਯਮੁਨਾਨਗਰ ‘ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਕੁਝ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਦਾ ਧਿਆਨ ਸਿਰਫ਼ ਆਪਣੀ ਸਿਹਤ ‘ਤੇ ਹੀ ਰਹੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਚਰਚਾ ਸੀ ਕਿ ਨਵਜੋਤ ਕੋਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਸੀਟ ਤੋਂ ਚੋਣ ਲੜਨਗੇ। ਕਾਂਗਰਸ ਨੇ ਇਸ ਸੀਟ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਨਵਜੋਤ ਕੋਰ ਦੇ ਨਾਂ ‘ਤੇ ਚਰਚਾ ਹੋਈ। ਪਰ ਨਵਜੋਤ ਸਿੰਘ ਸਿੱਧੂ ਦੀ ਇਸ ਪੋਸਟ ਨੇ ਆਉਣ ਵਾਲੀ ਲੋਕ ਸਭਾ ਦੀ ਤਸਵੀਰ ਸਾਫ਼ ਕਰ ਦਿੱਤੀ ਹੈ।