ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਨੇ ਚੰਡੀਗੜ੍ਹ ਦੇ ਸਕੂਲਾਂ ‘ਚ ਮੁੜ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਇਕ ਨੋਟੀਫਿਕਸ਼ਨ ਜਾਰੀ ਕੀਤਾ ਹੈ, ਜਿਸ ‘ਚ ਲਿੱਖਿਆ ਹੈ ਕਿ ਲਗਾਤਾਰ ਖਰਾਬ ਮੌਸਮ ਦੇ ਮੱਦੇਨਜ਼ਰ ਰੱਖਦੇ 23 ਤੋਂ 25 ਤੱਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ ਨਹੀਂ ਹੋਣਗੀਆਂ।
ਇਸ ਦੌਰਾਨ ਸਕੂਲ ਛੇਵੀਂ ਤੋਂ ਉੱਪਰ ਦੀਆਂ ਜਮਾਤਾਂ ਲਈ ਔਨਲਾਈਨ ਕਲਾਸਾਂ ਕਰਵਾਉਣ ਬਾਰੇ ਵਿਚਾਰ ਕਰ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਸਕੂਲ ਛੇਵੀਂ ਜਮਾਤ ਤੋਂ ਉੱਪਰ ਦੀਆਂ ਜਮਾਤਾਂ ਲਈ ਕਲਾਸਾਂ ਸ਼ੁਰੂ ਕਰਨ ਦੀ ਚੋਣ ਕਰਦਾ ਹੈ ਤਾਂ ਸਕੂਲ ਨੂੰ ਇਹ ਯਕੀਨੀ ਬਣਾਉਣ ਲਈ ਢੁਕਵੀਂ ਸਾਵਧਾਨੀ ਵਰਤਣੀ ਪਵੇਗੀ ਜਿਸ ਨਾਲ ਕਿਸੇ ਵੀ ਬੱਚੇ ਨੂੰ ਸਕੂਲ ਆਉਣ-ਜਾਣ ਦੌਰਾਨ ਠੰਡੇ ਮੌਸਮ ਦਾ ਸਾਹਮਣਾ ਨਾ ਕਰਨਾ ਪਵੇ। ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।