ਸਾਲ ਦੀ ਸ਼ੁਰੂਆਤ ਤੋਂ ਹੀ ਭਾਰਤ ਵਿੱਚ ਠੰਡ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕਈ ਜਿਲ੍ਹਾਂ ਵਿੱਚ ਅੱਜ ਕੋਹਰਾ ਛਾਇਆ ਹੋਇਆ ਹੈ ਤੇ ਨਾਲ ਹੀ ਠੰਡ ਵਧਣ ਦੇ ਅਸਾਰ ਹੋਰ ਵਧ ਗਏ ਹਨ। ਪੰਜਾਬ ‘ਚ ਅਗਲੇ ਕੁਝ ਦਿਨਾਂ ਵਿੱਚ ਕੜਾਕੇ ਦੀ ਠੰਡੇ ਹੋਣ ਦੀ ਚੇਤਾਵਨੀ ਜਾਰੀ ਹੈ।
ਸੀਤ ਲਹਿਰ ਦੇ ਪ੍ਰਕੋਪ ਕਾਰਨ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ‘ਚ ਰੈਡ ਅਲਰਟ ਐਲਾਨ ਕੀਤਾ ਹੈ। ਧੁੰਦ ਅਤੇ ਠੰਡ ਦਾ ਇਹ ਪ੍ਰਭਾਵ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗਾ। ਫ਼ਿਲਹਾਲ ਪੰਜਾਬ ਵਿੱਚ ਅਜੇ ਕੋਹਰੇ ਤੋਂ ਰਾਹਤ ਨਹੀਂ ਮਿਲ ਸਕਦੀ, 25 ਜਨਵਰੀ ਤੋਂ ਬਾਅਦ ਹੀ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਸਧਾਰਨ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਆਈ ਹੈ। ਪੰਜਾਬ ‘ਚ ਰਾਤ ਦਾ ਤਾਪਮਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 6 ਤੋਂ 7 ਡਿਗਰੀ ਰਿਹਾ ਹੈ।
ਮੌਸਮ ਵਿਭਾਗ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਨੂੰ ਰੈਡ ਐਲਰਟ ਐਲਾਨ ਕੀਤਾ ਹੈ ਕਿਉੰਕਿ ਇਹਨਾਂ ਤਿੰਨਾਂ ਜ਼ਿਲ੍ਹਿਆਂ ‘ਚ ਸੀਤ ਲਹਿਰ ਸਭ ਤੋਂ ਵੱਧ ਮਹਿਸੂਸ ਕੀਤੀ ਜਾ ਰਹੀ ਹੈ ਤੇ ਹੁਣ ਇਹ ਜ਼ਿਲ੍ਹੇ ਸਭ ਤੋਂ ਵੱਧ ਠੰਡੇ ਹਨ। ਇਸ ਦੌਰਾਨ ਇਹਨਾਂ ਜ਼ਿਲ੍ਹਿਆਂ ‘ਚ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਦਾ ਕੋਈ ਸੰਕੇਤ ਨਹੀਂ ਹੈ ਤੇ ਸੁੱਕੀ ਠੰਡ ਵੀ ਇਸੇ ਤਰ੍ਹਾਂ ਹੀ ਜਾਰੀ ਰਹਿਣ ਵਾਲੀ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ 10 ਕਿਲੋਮੀਟਰ ਦੀ ਸਪੀਡ ਨਾਲ ਚੱਲਣ ਵਾਲੀ ਸੀਤ ਲਹਿਰ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦੇ ਰਹੀ ਹੈ।