ਹਲਕਾ ਉੱਤਰੀ ਦੇ ਵਿਧਾਇਕ Dr. Kunwar Vijay Pratap Singh ਦੀ ਪਤਨੀ ਮਧੂਮਿਤਾ ਦਾ ਸ਼ਨੀਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਸ੍ਰੀ ਦੁਰਗਿਆਣਾ ਤੀਰਥ ਨੇੜੇ ਸ਼ਿਵਪੁਰੀ ਵਿਖੇ ਹੋਇਆ, ਜਿੱਥੇ ਵਿਧਾਇਕ Dr. Kunwar Vijay Pratap Singh ਨੇ ਖੁਦ ਚਿਤਾ ਨੂੰ ਅਗਨ ਭੇਟ ਕੀਤਾ।
ਇਸ ਦੁੱਖ ਦੀ ਘੜੀ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ‘ਆਪ’ ਪਰਿਵਾਰ ਵਿਧਾਇਕ ਕੁੰਵਰ ਦੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਾਦਸੇ ‘ਤੇ ਦੁੱਖ ਸਾਂਝਾ ਕੀਤਾ ਹੈ।
ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ, ਜਿਨ੍ਹਾਂ ਵਿੱਚ ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀ.ਆਈ.ਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀ.ਸੀ.ਪੀ ਲਾਅ ਐਂਡ ਆਰਡਰ, ਵਿਧਾਇਕ ਡਾ.ਅਜੈ ਗੁਪਤਾ।
ਇਸ ਤੋਂ ਇਲਾਵਾ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ ਸਮੇਤ ਕਈ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। Dr. Kunwar Vijay Pratap Singh ਦੀ ਪਤਨੀ ਮਧੂਮਿਤਾ ਦੀ ਸਿਹਤ ਸ਼ੁੱਕਰਵਾਰ ਨੂੰ ਅਚਾਨਕ ਵਿਗੜ ਗਈ ਸੀ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਬਦਕਿਸਮਤੀ ਨਾਲ ਅਗਲੇ ਦਿਨ ਉਸ ਦੀ ਮੌਤ ਹੋ ਗਈ।