ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਕੈਨੇਡਾ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਵੀਜ਼ੇ ਜਾਰੀ ਕੀਤੇ ਹਨ, ਉੱਥੇ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ।
ਭਾਰਤ ਤੋਂ ਖਾਸ ਕਰਕੇ ਪੰਜਾਬ ਤੇ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਤੇ ਉਹ ਉੱਥੇ ਚੰਗੀ ਕਮਾਈ ਵੀ ਕਰ ਰਹੀਆਂ ਹਨ। ਕੈਨੇਡਾ ਦੀ ਸਰਕਾਰ ਨਰਸਿੰਗ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਬਹੁਤ ਸਾਰੇ ਵੀਜ਼ੇ ਜਾਰੀ ਕਰ ਰਹੀ ਹੈ।
ਜੇਕਰ ਤੁਸੀਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਦੀ ਪੜਾਈ ਕਰ ਰਹੇ ਹੋ, ਤਾਂ ਤੁਸੀਂ ਕੈਨੇਡਾ ‘ਚ ਨਰਸਾਂ ਅਤੇ ਨੈਨੀਜ਼ ਦੀ ਨੌਕਰੀ ਬਹੁਤ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹੋ ਤੇ ਨਾਲ ਹੀ ਉੱਥੇ ਮਿਹਨਤ ਕਰਕੇ ਆਪਣੇ ਸੁਪਨੇ ਵੀ ਸਾਕਾਰ ਕਰ ਸਕਦੇ ਹੋ।