ਨਵੀਂ ਕਮੇਟੀ ਚੁਣੇਗੀ GNDU ਦੇ ਨਵੇਂ ਵਾਈਸ ਚਾਂਸਲਰ

ਰਾਜ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਬਣਾਈ ਗਈ ਹੈ।

ਇਸ ਵਿੱਚ ਚੇਅਰਪਰਸਨ ਦੇ ਮੁੱਖ ਸਕੱਤਰ ਤੋਂ ਇਲਾਵਾ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ, ਯੂ.ਜੀ.ਸੀ ਦੇ ਨਾਮਜ਼ਦ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੀਸੀ ਡਾ: ਸਤਬੀਰ ਸਿੰਘ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਵਾਂਦਰ ਨੂੰ ਮੈਂਬਰ ਬਣਾਇਆ ਗਿਆ ਹੈ | ਇਸ ਦੇ ਨਾਲ ਹੀ ਇੱਕ-ਦੋ ਦਿਨਾਂ ਤੱਕ ਇਸ਼ਤਿਹਾਰ ਦੇਣ ਤੋਂ ਬਾਅਦ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਡਾ: ਜਸਪਾਲ ਸਿੰਘ ਸੰਧੂ ਨੇ 16 ਅਗਸਤ 2020 ਨੂੰ GNDU ‘ਚ ਵੀਸੀ ਦਾ ਅਹੁਦਾ ਸੰਭਾਲਿਆ ਸੀ, ਫੇਰ ਉਹਨਾਂ ਨੂੰ ਤਿੰਨ ਸਾਲਾਂ ਲਈ ਇੱਕ ਐਕਸਟੈਂਸ਼ਨ ਮਿਲੀ ਜੋ ਕਿ ਅਗਸਤ 2023 ਵਿੱਚ ਖ਼ਤਮ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਮੁੜ ਛੇ ਮਹੀਨਿਆਂ ਲਈ ਵਾਧਾ ਜਾਰੀ ਕੀਤਾ, ਜੋ ਕਿ 15 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਵਾਰ ਸਰਕਾਰ ਨੇ ਵਾਧਾ ਨਹੀਂ ਕੀਤਾ ਅਤੇ ਨਵਾਂ ਵੀਸੀ ਨਿਯੁਕਤ ਕਰਨ ਲਈ ਕਮੇਟੀ ਬਣਾ ਦਿੱਤੀ ਹੈ।

GNDU ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ.ਐਨ.ਕੇ.ਸੈਣੀ ਵੀਸੀ ਦੀ ਦੌੜ ਵਿੱਚ ਹਨ ਕਿਉਂਕਿ ਉਹ ਮੌਜੂਦਾ ਵੀਸੀ ਵੱਲੋਂ ਕੀਤੇ ਕੰਮਾਂ ’ਤੇ ਸਵਾਲ ਉਠਾਉਂਦੇ ਰਹੇ ਹਨ ਤੇ ਉਹਨਾਂ ਨੇ ਵਿਜੀਲੈਂਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਤੋਂ ਇਲਾਵਾ ਰਜਿਸਟਰਾਰ ਪ੍ਰੋ. ਕੇਐਸ ਕਾਹਲੋਂ ਵੀ ਇਸ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋ ਸਕਦੇ ਹਨ।

Leave a Reply

Your email address will not be published. Required fields are marked *