ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲੜਨ ਵਾਲੇ 13 ਵਿੱਚੋਂ 8 ਉਮੀਦਵਾਰਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਅਭਿਨੇਤਾ ਕਰਮਜੀਤ ਅਨਮੋਲ ਸਮੇਤ ਪੰਜਾਬ ਦੇ ਮੌਜੂਦਾ ਪੰਜ ਕੈਬਨਿਟ ਮੰਤਰੀਆਂ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
ਜ਼ਿਕਰਯੋਗ, ਐਲਾਨੇ ਗਏ ਹੋਰ ਉਮੀਦਵਾਰਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਸੁਸ਼ੀਲ ਕੁਮਾਰ ਰਿੰਕੂ, ਗੁਰਪ੍ਰੀਤ ਸਿੰਘ ਜੀ.ਪੀ, ਗੁਰਪ੍ਰੀਤ ਸਿੰਘ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ, ਬਲਬੀਰ ਸਿੰਘ ਸ਼ਾਮਲ ਹਨ।