“AAP” ਭਲਕੇ “BJP” ਦਫ਼ਤਰ ਦੇ ਬਾਹਰ ਕਰੇਗੀ ਰੋਸ ਪ੍ਰਦਰਸ਼ਨ

AAP ਵੱਲੋਂ ਭਲਕੇ 30 ਅਕਤੂਬਰ ਦਿਨ ਬੁੱਧਵਾਰ ਨੂੰ ਚੰਡੀਗੜ੍ਹ (ਸੈਕਟਰ-37) ਸਥਿਤ ਪੰਜਾਬ BJP ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗੀ ਤਾਂ ਜੋ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਚੁੱਕਣ ਦੀ ਪ੍ਰਕਿਰਿਆ ‘ਚ ਦੇਰੀ ਕਾਰਨ ਆ ਰਹੀਆਂ ਮੁਸ਼ਕਿਲਾਂ ‘ਤੇ ਚਿੰਤਾ ਪ੍ਰਗਟ ਕੀਤੀ ਜਾ ਸਕੇ।

‘AAP’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਦੀ ਇਸ ਪਹੁੰਚ ਨੂੰ ਬਦਲਾਖੋਰੀ ਦੱਸਦਿਆਂ ਆਲੋਚਨਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਅਨਾਜ ਦੀ ਹੌਲੀ ਲਿਫਟਿੰਗ ਜਾਣਬੁੱਝ ਕੇ ਕੀਤੀ ਜਾ ਰਹੀ ਹੈ, ਜਿਸ ਦਾ ਉਦੇਸ਼ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਲਈ ਚੁਣੌਤੀਆਂ ਪੈਦਾ ਕਰਨਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਅਨੁਸਾਰ ਨਵੇਂ ਅਨਾਜ ਲਈ ਗੋਦਾਮਾਂ ਅਤੇ ਸ਼ੈਲਰਾਂ ਵਿੱਚ ਸਟੋਰੇਜ ਲਈ ਥਾਂ ਨਾਕਾਫ਼ੀ ਹੈ। ਉਨ੍ਹਾਂ BJP ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਕਿਸਾਨਾਂ ਨਾਲ ਬਦਲਾ ਲੈਣ ਦਾ ਦੋਸ਼ ਲਾਇਆ। ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ CM Mann ਇਸ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ, ਪਰ ਕੇਂਦਰ ਸਰਕਾਰ ਇਸ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਸਥਿਤੀ ਸਾਰੇ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਦਸਤਕਾਰਾਂ ਅਤੇ ਵਪਾਰੀਆਂ ‘ਤੇ ਮਾੜਾ ਅਸਰ ਪਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਦੇਣ ਲਈ ਵੱਡੀ ਗਿਣਤੀ ‘ਚ ਮਤਦਾਨ ਦਾ ਸੱਦਾ ਦਿੱਤਾ। ਅਰੋੜਾ ਨੇ ਦੱਸਿਆ ਕਿ ‘AAP’ ਆਗੂ ਅਤੇ ਸਮਰਥਕ ਸਵੇਰੇ 11 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ‘ਚ ਇਕੱਠੇ ਹੋ ਕੇ BJP ਦਫ਼ਤਰ ਵੱਲ ਮਾਰਚ ਕਰਨਗੇ।

 

Leave a Reply

Your email address will not be published. Required fields are marked *