AAP:- ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਕਰ ਸਕਣਗੇ ਪ੍ਰਾਪਤ :- ਹਰਭਜਨ ਸਿੰਘ ਈ.ਟੀ.ਓ
Punjab ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਕਾਲੀ ਦਲ ਤੇ ਕਾਂਗਰਸ ਦੇ 50 ਤੋਂ ਵੱਧ ਪਰਿਵਾਰਾਂ ਨੂੰ ਸ਼ਾਮਿਲ ਕਰਦੇ ਸਮੇਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿਖੇ ਸੈਕੜੇ ਅਕਾਲੀ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।
ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸ ਰੂਮ, ਚਾਰ ਦੁਆਰੀ, ਨਵੇਂ ਬਾਥਰੂਮ ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਬੱਚੇ ਵੀ ਹੁਣ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ ‘ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।
ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ। ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।