ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸੂਝ-ਬੂਝ ਨਾਲ ਹੱਲ ਵੱਲ ਵਧਿਆ ਸਤਿਕਾਰ ਐਕਟ ਦਾ ਮਾਮਲਾ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਹਿਮਤੀ ਦਾ ਰਾਹ ਨਿਕਲਦਾ ਨਜ਼ਰ ਆਇਆ।

ਮੀਟਿੰਗ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਐਕਟ ਵਿੱਚ ਸਿੱਖ ਭਾਵਨਾਵਾਂ ਨਾਲ ਜੁੜੇ ਇਤਰਾਜ਼ਯੋਗ ਮੱਦਾਂ ਅਤੇ ਸ਼ਬਦਾਵਲੀ ਨੂੰ ਮੁੜ ਵਿਚਾਰ ਕੇ ਸੋਧਿਆ ਜਾਣਾ ਲਾਜ਼ਮੀ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾ ਸਕਣ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਸ ਇਕੱਤਰਤਾ ਤੋਂ ਬਾਅਦ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਵਿੱਚ ਸੋਧ ਕਰਨ ਲਈ ਸਹਿਮਤੀ ਜਤਾਈ। ਪੰਜ ਜੈਕਾਰਿਆਂ ਦੇ ਜਵਾਬ ਵਿੱਚ ਹੱਥ ਖੜ੍ਹੇ ਕਰਕੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੇ ਕਾਨੂੰਨ ਵਿੱਚ ਹੋਰ ਸੋਧਾਂ ਕਰਨ ਲਈ ਆਪਣੀ ਮਨਜ਼ੂਰੀ ਦਿੱਤੀ।

ਇਸ ਪੂਰੇ ਘਟਨਾਕ੍ਰਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਭੂਮਿਕਾ ਇੱਕ ਅਜਿਹੇ ਆਗੂ ਵਜੋਂ ਸਾਹਮਣੇ ਆਈ, ਜਿਨ੍ਹਾਂ ਨੇ ਪੰਥਕ ਮਸਲੇ ‘ਤੇ ਸਿਆਸੀ ਧਿਰਾਂ ਨੂੰ ਇਕ ਮੰਚ ‘ਤੇ ਲਿਆ ਕੇ ਸੰਵਾਦ ਦਾ ਰਾਹ ਖੋਲ੍ਹਿਆ। ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਇਸਨੂੰ ਜਥੇਦਾਰ ਗੜਗੱਜ ਦੀ ਸੂਝ-ਬੂਝ ਅਤੇ ਦੂਰਅੰਦੇਸ਼ੀ ਦਾ ਨਤੀਜਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਮਾਮਲੇ ਦੇ ਹੱਲ ਵੱਲ ਇੱਕ ਅਹਿਮ ਕਦਮ ਵਧਿਆ ਹੈ।

ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਨੂੰ ਦਿੱਤੀ ਸਹਿਮਤੀ। ਪੰਜ ਜੈਕਾਰੇ ਦੇ ਜਵਾਬ ਵਿੱਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਕਾਨੂੰਨ ਵਿੱਚ ਹੋਰ ਸੋਧਾਂ ਕਰਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਸਹਿਮਤੀ


