ਅੰਮ੍ਰਿਤਸਰ ‘ਚ ਕੁੱਤਿਆਂ ਦੇ ਹਮਲੇ ਨਾਲ ਬਜ਼ੁਰਗ ਦੀ ਮੌਤ, Punjab Human Rights Commission ਨੇ DC ਤੋਂ ਮੰਗੀ ਰਿਪੋਰਟ

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਕੁੱਤਿਆਂ ਦੇ ਹਮਲੇ ਵਿੱਚ ਮਾਰੇ ਗਏ 70 ਸਾਲਾ ਬਜ਼ੁਰਗ ਦੇ ਮਾਮਲੇ 'ਚ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਰਿਪੋਰਟ ਤਲਬ ਕੀਤੇ ਜਾਣ ਦੀ ਪ੍ਰਤੀਕਾਤਮਕ ਤਸਵੀਰ।

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਕੁੱਤਿਆਂ ਦੇ ਹਮਲੇ ਨਾਲ 70 ਸਾਲਾ ਬਜ਼ੁਰਗ ਦੀ ਮੌਤ ਤੋਂ ਬਾਅਦ Punjab Human Rights Commission ਨੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਡੀਸੀ ਅੰਮ੍ਰਿਤਸਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਤਲਬ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।

Punjab-ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਕੁੱਤਿਆਂ ਵੱਲੋਂ 70 ਸਾਲ ਦੇ ਬਜ਼ੁਰਗ ਵਿਅਕਤੀ ਨੂੰ ਨੋਚ ਨੋਚ ਕੇ ਮਾਰ ਦੇਣ ਦੇ ਮਾਮਲੇ ਵਿੱਚ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਨੇ DC ਅੰਮ੍ਰਿਤਸਰ ਤੋਂ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ ਕਮਿਸ਼ਨ ਨੇ ਇਸ ਘਟਨਾ ਨੂੰ ਮਾਨਵ ਅਧਿਕਾਰਾਂ ਦਾ ਉਲੰਘਣ ਦੱਸਿਆ ਹੈ ਅਤੇ ਡੀਸੀ ਅੰਮ੍ਰਿਤਸਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਇਸ ਦੀ ਜਵਾਬਦੇਹੀ ਮੰਗੀ ਹੈ ਇਸ ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ|

 

ਅਸੀਂ ਦੱਸਣਾ ਚਾਵਾਂਗੇ ਕਿ ਇਸਲਾਮਾਬਾਦ ਇਲਾਕੇ ਵਿੱਚ 70 ਸਾਲ ਦਾ ਬਜ਼ੁਰਗ ਰਾਤ ਨੂੰ ਜਦੋਂ ਆਪਣੇ ਘਰ ਆ ਰਿਹਾ ਸੀ ਤਾਂ ਚਾਰ ਕੁੱਤਿਆਂ ਨੇ ਉਹਦੇ ਤੇ ਹਮਲਾ ਕਰ ਦਿੱਤਾ ਉਸ ਤੋਂ ਬਾਅਦ ਉਸ ਨੂੰ ਬੁਰੀ ਤਰ੍ਹਾਂ ਨੋਚਿਆ ਗਿਆ ਅਤੇ ਉਸ ਤੋਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ ਫਿਲਹਾਲ ਹੁਣ ਦੇਖਣਾ ਹੋਏਗਾ ਕਿ ਇਸ ਮਾਮਲੇ ਚ ਕੀ ਜਵਾਬ ਪ੍ਰਸ਼ਾਸਨ ਵੱਲੋਂ ਦਿੱਤਾ ਜਾਂਦਾ ਹੈ

Leave a Reply

Your email address will not be published. Required fields are marked *