Amritsar ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਘਰ ਭੇਜਿਆ
Jalandhar ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿੱਚ ਹਲਚਲ ਪੈਦਾ ਹੋ ਗਈ। ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 1:11 ਵਜੇ ਧਮਕੀ ਭਰਿਆ E-mail ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ DPS, DAV Public Schoolਅਤੇ RAM Ashram School ਨੂੰ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ। ਈਮੇਲ ਵਿੱਚ ਅੱਜ ਦੁਪਹਿਰ 1:11 ਵਜੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। E-mail ਵਿੱਚ ਖਾਲਿਸਤਾਨ ਨਾਮ ਦੇ ਇੱਕ ਸੰਗਠਨ ਦਾ ਜ਼ਿਕਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਦਾਅਵੇ ਦੀ ਅਧਿਕਾਰਤ ਪੁਸ਼ਟੀ ਹੋਣਾ ਅਜੇ ਬਾਕੀ ਹੈ।
ਸੁਰੱਖਿਆ ਦੇ ਮੱਦੇਨਜ਼ਰ ਸਕੂਲ ਕਰਵਾਏ ਖਾਲੀ
ਧਮਕੀ ਮਿਲਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲਾਂ ਨੂੰ ਇਮਾਰਤਾਂ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦਿਆਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।
Deputy District Education Officer ਰਾਜੇਸ਼ ਖੰਨਾ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਸਕੂਲਾਂ ਦੀ ਜਾਂਚ
ਧਮਕੀ ਤੋਂ ਬਾਅਦ ਪੁਲਿਸ ਟੀਮਾਂ ਵੱਲੋਂ ਤਿੰਨਾਂ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਵਿੱਚੋਂ ਬੰਬ ਜਾਂ ਕੋਈ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਨਹੀਂ ਹੈ।
ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਧਮਕੀ ਭਰੇ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਰੋਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
