15 August ਦੀਆਂ ਤਿਆਰੀਆਂ ਤੇਜ਼: Amritsar ‘ਚ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ, DC ਨੇ ਦਿੱਤੀਆਂ ਸਖ਼ਤ ਹਦਾਇਤਾਂ

ਅੰਮ੍ਰਿਤਸਰ ਵਿੱਚ 15 ਅਗਸਤ 2026 ਦੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Deputy Commissioner ਨੇ ਅੰਮ੍ਰਿਤਸਰ ਵਿਖੇ ਮਨਾਏ ਜਾਣ ਵਾਲੇ ਜਸ਼ਨ-ਏ-ਆਜ਼ਾਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਅਧਿਕਾਰੀਆਂ ਨੂੰ ਅਜ਼ਾਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਕੈਬਨਿਟ ਮੰਤਰੀ ਅਮਨ ਅਰੋੜਾ ਅਜ਼ਾਦੀ ਦਿਵਸ ਮੌਕੇ ਗੁਰੂ ਨਗਰੀ ਵਿੱਚ ਕੌਮੀ ਝੰਡਾ ਚੜ੍ਹਾਉਣਗੇ

ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਜ਼ਾਦੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ Deputy Commisssioner ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ-਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

 

ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਰਾਸ਼ਟਰੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

 

Deputy Commisssioner ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।

Deputy Commisssioner ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

Leave a Reply

Your email address will not be published. Required fields are marked *