Austrailia ਦੇ Virginia ‘ਚ ਅੱਗ ਨਾਲ ਗੁਰਦੁਆਰਾ ਦਸ਼ਮੇਸ਼ ਦਰਬਾਰ ਨੂੰ ਭਾਰੀ ਨੁਕਸਾਨ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗੀ ਜਾਂਚ ਰਿਪੋਰਟ

Austrailia's virginia ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਅੱਗ ਲੱਗਣ ਤੋਂ ਬਾਅਦ ਨੁਕਸਾਨੀ ਗਈ ਇਮਾਰਤ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਂਚ ਦੇ ਆਦੇਸ਼।

Austrailia ਦੇ Virginia ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ
-

ਨਿਊਜ਼ੀਲੈਂਡ ਤੋਂ ਸਿੱਖ ਆਗੂ ਸ. ਦਲਜੀਤ ਸਿੰਘ ਤੇ ਆਸਟ੍ਰੇਲੀਆ ਤੋਂ ਸ. ਮਨਦੀਪ ਸਿੰਘ, ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਨੂੰ ਸਮੁੱਚੀ ਘਟਨਾ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੁਨੀਆ ਵਿੱਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਵਰਜੀਨੀਆ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ Central Sikh Association of New zealand  ਦੇ ਮੁੱਖ ਸੇਵਾਦਾਰ ਸ. ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਸ. ਮਨਦੀਪ ਸਿੰਘ; ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਸ. ਗੁਰਿੰਦਰਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ, ਇਸ ਘਟਨਾ ਅਤੇ ਗੁਰੂ ਘਰ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਸਿੰਘਾਂ ਦੀ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, Austrailia ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿੱਚ ਕੋਈ ਸ਼ਰਾਰਤ ਤਾਂ ਨਹੀਂ।

Leave a Reply

Your email address will not be published. Required fields are marked *