ਨਹੀਂ ਰਹੇ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਜੀ

ਨਹੀਂ ਰਹੇ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਜੀ

ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਵਾਲਿਆ ਕੀਤਾ ਅਕਾਲ ਚਲਾਣਾ

ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਏ ਆਖਰੀ ਸਾਹ

ਭਾਰਤ ਦੇ ਸਮੂਹ ਰਾਜਾਂ ਵਿੱਚ ਸਿੱਖ ਗੁਰਧਾਮਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਸੇਵਾ ਕਰਦੇ ਆ ਰਹੀ ਪ੍ਰਮੁੱਖ ਕਾਰ ਸੇਵਾ ਸੰਸਥਾ ਕਿਲਾ ਅਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਦੇ ਮੌਜੂਦਾ ਮੁਖੀ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਵਾਲੇ ਸਵਾਸਾਂ ਰੂਪੀ ਜੀਵਨ ਭੋਗਦੇ ਹੋਏ ਅੱਜ ਗੁਰੂ ਚਰਨਾਂ ਵਿੱਚ ਜਾਂ ਬਿਰਾਜੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਸੇਵਾ ਕਿਲਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦੇ ਸੇਵਾਦਾਰ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਮੁਖੀ ਕਾਰ ਸੇਵਾ ਕਿਲਾ ਅਨੰਦਗੜ ਸ੍ਰੀ ਅਨੰਦਪੁਰ ਸਾਹਿਬ 12 ਨਵੰਬਰ ਦੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਹਾਟ ਅਤੇ ਸ਼ੂਗਰ ਦੀ ਸ਼ਿਕਾਇਤ ਹੋਣ ਤੇ ਸੰਤ ਮਹਾਂਪੁਰਸ਼ਾਂ ਨੂੰ 12 ਨਵੰਬਰ ਵਾਲੇ ਦਿਨ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ Fortis ਵੇਰਕਾ ਬਾਈਪਾਸ ਵਿਖੇ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨਾਂ ਨੂੰ ਡਾਕਟਰਾਂ ਵੱਲੋਂ ਦਿਲ ਦਾ ਇਲਾਜ ਕਰਦਿਆਂ ਸਟੰਟ ਵੀ ਪਾਇਆ ਸੀ, ਉਹਨਾਂ ਦੱਸਿਆ ਕਿ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲਾ ਅਨੰਦਗੜ੍ਹ ਵਾਲੇ 70 ਸਾਲ ਦੇ ਕਰੀਬ ਦੀ ਉਮਰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਬਿਰਾਜੇ ਹਨ, ਉਹਨਾਂ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਨੂੰ ਮਾਨ ਸਤਿਕਾਰ ਪਿਆਰ ਕਰਨ ਵਾਲੀਆਂ ਸੰਗਤਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸੰਤ ਮਹਾਂਪੁਰਸ਼ ਬਾਬਾ ਸੁੱਚਾ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ 2 ਦਸੰਬਰ ਨੂੰ ਦੁਪਹਿਰੇ 12 ਤੋਂ ਦੋ ਵਜੇ ਦੇ ਦਰਮਿਆਨ ਹੋਵੇਗਾ

Leave a Reply

Your email address will not be published. Required fields are marked *