ਬਰਨਾਲਾ ਲਾਠੀਚਾਰਜ ‘ਤੇ ਭੜਕੀ ਕਾਂਗਰਸ SC ਵਿਭਾਗ, CM ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਤਿੱਖਾ ਰੋਸ ਪ੍ਰਦਰਸ਼ਨ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ SC ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਗੂ।

Punjab-ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਐਸਸੀ ਵਿਭਾਗ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪੰਜਾਬ Congress ਦੇ ਅਨੁਸੂਚਿਤ ਜਾਤੀ (SC) ਵਿਭਾਗ ਵੱਲੋਂ ਅੱਜ ਬਰਨਾਲਾ ਵਿਖੇ ਧਰਨੇ ‘ਤੇ ਬੈਠੇ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ CM  ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ SC ਵਿਭਾਗ ਦੇ ਰਾਸ਼ਟਰੀ ਕੋਆਰਡੀਨੇਟਰ ਸੁਧੀਰ ਚੌਧਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਨ। ਉਹ ਅਸਥਾਈ ਨੌਕਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਪੰਜਾਬ ਸਰਕਾਰ ਨੇ ਪੁਲਿਸ ਰਾਹੀਂ ਲਾਠੀਚਾਰਜ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਇਸ ਘਟਨਾ ਨੂੰ “ਅਣਮਨੁੱਖੀ ਅਤੇ ਬਿਲਕੁਲ ਅਸਵੀਕਾਰਯੋਗ” ਕਰਾਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਲਿਤਾਂ, ਸਫਾਈ ਕਰਮਚਾਰੀਆਂ ਅਤੇ ਹੋਰ ਵਾਂਝੇ ਵਰਗਾਂ ਨੂੰ ਇਨਸਾਫ਼ ਅਤੇ ਸਨਮਾਨ ਦੇਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਕੁਚਲਣ ਵਿੱਚ ਲੱਗੀ ਹੋਈ ਹੈ।

 

 

ਸੁਧੀਰ ਚੌਧਰੀ ਨੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਨ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ FIR ਦਰਜ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਰਹੇਗੀ ਅਤੇ ਸਰਕਾਰ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਡਰਾਉਣ-ਧਮਕਾਉਣ ਨਹੀਂ ਦੇਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਾਂਗਰਸ SC ਵਿਭਾਗ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖੇਗਾ ਜਦੋਂ ਤੱਕ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ।

Leave a Reply

Your email address will not be published. Required fields are marked *