ਅਮਰੀਕਾ ਦੇ ਸਾਬਕਾ ਰਾਜਦੂਤ ਅਤੇ ਅੰਮ੍ਰਿਤਸਰ ਲੋਕ ਸਭਾ BJP ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਭਾਰਤੀ ਜਨਤਾ ਪਾਰਟੀ ਦੇ BJP ਹੈੱਡਕੁਆਰਟਰ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਦਿਨ-ਬ-ਦਿਨ ਅੱਗੇ ਵੱਧ ਰਹੀ ਹੈ।
ਅੰਮਿ੍ਤਸਰ BJP ਸੰਗਠਨ ਵੀ ਸਖ਼ਤ ਮਿਹਨਤ ਕਰ ਰਿਹਾ ਹੈ ਅਤੇ ਦਿਨ-ਰਾਤ ਚੋਣ ਪ੍ਰਚਾਰ ਸਰਗਰਮੀਆਂ ‘ਚ ਲੱਗਾ ਹੋਇਆ ਹੈ। ਅੱਜ ਤਰਨਜੀਤ ਸਿੰਘ ਸੰਧੂ ਵੱਲੋਂ ਚੋਣ ਪ੍ਰਚਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਉਣ ਵਾਲੀਆਂ ਚੋਣਾਂ ‘ਚ ਜਥੇਬੰਦੀ ਅਤੇ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵਿਸ਼ੇ ਅਨੁਸਾਰ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਭਾਜਪਾ ਵਰਕਰਾਂ ਦੀ ਲਗਨ ਅਤੇ ਸਖ਼ਤ ਮਿਹਨਤ ਨਾਲ ਅਸੀਂ ਲੋਕ ਸਭਾ ਚੋਣਾਂ ਜ਼ਰੂਰ ਵੱਡੇ ਫਰਕ ਨਾਲ ਜਿੱਤਾਂਗੇ ਅਤੇ PM ਮੋਦੀ ਜੀ ਦੇ ਵਿਕਸਤ ਭਾਰਤ ਦੇ ਮਿਸ਼ਨ ਨੂੰ ਸਾਕਾਰ ਕਰਾਂਗੇ।