Blackout ਦੀ ਮੌਕ ਡ੍ਰਿਲ ਦੌਰਾਨ ਰਣਜੀਤ ਐਵੀਨਿਊ ਵਿਖੇ ਬੰਦ ਰਹੀਆਂ ਲਾਈਟਾਂ

Blackout ਦੀ ਮੌਕ ਡ੍ਰਿਲ ਦੌਰਾਨ ਰਣਜੀਤ ਐਵੀਨਿਊ ਵਿਖੇ ਬੰਦ ਰਹੀਆਂ ਲਾਈਟਾਂ

ਬਲੈਕਆਉਟ ਦੀ ਮੌਕ ਡ੍ਰਿਲ ਦੌਰਾਨ ਰਣਜੀਤ ਐਵੀਨਿਊ ਵਿਖੇ ਬੰਦ ਰਹੀਆਂ ਲਾਈਟਾਂ

ਪੁਲਿਸ ਅਤੇ ਸਿਵਲ ਅਧਿਕਾਰੀ ਡ੍ਰਿਲ ਦੌਰਾਨ ਫੀਲਡ ਵਿੱਚ ਰਹੇ ਮੌਜੂਦ

ਰਾਤ 8:00 ਵਜੇ ਪੂਰੇ ਸ਼ਹਿਰ ਵਿੱਚ ਵੱਜੇ ਸਾਇਰਨ

ਅੰਮ੍ਰਿਤਸਰ ਸ਼ਹਿਰ ਵਿੱਚ ਰਾਤ ਨੂੰ ਸਿਵਲ ਡਿਫੈਂਸ ਅਭਿਆਸ ਦੇ ਹਿੱਸੇ ਵਜੋਂ ਰਾਤ 8.00 ਵਜੇ ਤੋਂ ਰਾਤ 8.30 ਵਜੇ ਤੱਕ ਪਾਈਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਬਲੈਕਆਉਟ ਕੀਤਾ ਗਿਆ, ਜਿਸ ਦੌਰਾਨ ਉਸ ਖੇਤਰ ਦੀਆਂ ਲਾਈਟਾਂ ਬੰਦ ਰੱਖੀਆਂ ਗਈਆਂ। ਮੌਕ ਡਰਿਲ ਦੌਰਾਨ ਪੂਰੇ ਸ਼ਹਿਰ ਵਿੱਚ ਰਾਤ ਪੂਰੇ 8:00 ਵਜੇ ਸਾਇਰਨ ਵੱਜੇ ਅਤੇ ਮੌਕ ਡਰਿਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਲੰਟੀਅਰ ਤੌਰ ‘ਤੇ ਵੀ ਲੋਕਾਂ ਨੇ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੀਆਂ ਲਾਈਟਾਂ ਬੰਦ ਰੱਖੀਆਂ।

ਸਹਾਇਕ ਕਮਿਸ਼ਨਰ ਜਨਰਲ ਮੈਡਮ ਪ੍ਗਤੀ ਸੇਠੀ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਲਾਈਟਾਂ ਬੰਦ ਰੱਖਣ ਦਾ ਅਭਿਆਸ ਕੀਤਾ ਗਿਆ, ਜਿਸ ਵਿੱਚ ਬਿਜਲੀ ਵਿਭਾਗ ਦੇ ਨਾਲ ਨਾਲ ਲੋਕਾਂ ਨੇ ਵੀ ਸਹਿਯੋਗ ਦਿੱਤਾ । ਮੌਕ ਡਰਿਲ ਦੌਰਾਨ ਲੋਕਾਂ ਨੂੰ ਹਵਾਈ ਹਮਲੇ ਦੌਰਾਨ ਘਰਾਂ ਤੋਂ ਬਾਹਰ ਨਿਕਲਣ ਅਤੇ ਬਚਾਅ ਦੇ ਲਈ ਸਿਵਿਲ ਡਿਫੈਂਸ ਦੇ ਕਰਮਚਾਰੀਆਂ ਵੱਲੋਂ ਟਰਾਇਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ ਸੀ।

ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣੇ ਚਾਹੀਦੇ ਹਨ। ਆਟੋ-ਆਨ ਸੋਲਰ/ਸੀ ਸੀ ਟੀ ਵੀ ਲਾਈਟਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਵਾਹਨਾਂ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰਕੇ, ਲਾਈਟਾਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਵਾਈ ਹਮਲਿਆਂ ਦੌਰਾਨ ਸੰਭਾਵੀ ਟਾਰਗੇਟ ਬਣਨ ਤੋਂ ਬਚਣ ਲਈ ਕਰੈਸ਼ ਬਲੈਕਆਉਟ ਇੱਕ ਮਹੱਤਵਪੂਰਨ ਐਮਰਜੈਂਸੀ ਉਪਾਅ ਸਮਝਿਆ ਜਾਂਦਾ ਹੈ।

ਇਸ ਮੌਕੇ ਅਡੀਸ਼ਨਲ ਕੰਟਰੋਲ ਸ੍ਰੀ ਮਨਪ੍ਰੀਤ ਸਿੰਘ ਰੰਧਾਵਾ (ਜ਼ਿਲ੍ਹਾ ਕਮਾਂਡੈਂਟ) ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਦੇਸ਼ ਵਿੱਚ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿੱਚ ਮੌਕ ਡਰਿਲ ਕਰਵਾਈ ਜਾਂਦੀ ਹੈ ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਲ ਲਈ ਤਿਆਰ ਕੀਤਾ ਜਾ ਸਕੇ।

Leave a Reply

Your email address will not be published. Required fields are marked *