ਜਨਗਣਨਾ-2027 ਦੀਆਂ ਤਿਆਰੀਆਂ ਮੁਕੰਮਲ, ਡਿਊਟੀ ’ਤੇ ਤਾਇਨਾਤ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਅਤੇ ਪਛਾਣ ਪੱਤਰ ਵੰਡੇ: ਵਧੀਕ Deputy Commissioner
16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਜਨਗਣਨਾ; 1 ਦਸੰਬਰ ਤੋਂ 4 ਜਨਵਰੀ 2027 ਤੱਕ ਕਰਮਚਾਰੀ ਘਰ-ਘਰ ਜਾ ਕੇ ਕਰਨਗੇ ਜਨਗਣਨਾ
ਕਿਸੇ ਵੀ ਕਰਮਚਾਰੀ ਦੀ ਡਿਊਟੀ ਨਾ ਕੱਟੀ ਜਾਵੇਗੀ ਅਤੇ ਨਾ ਹੀ ਬਦਲੀ ਜਾਵੇਗੀ: Palvi Mishra
ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ Deputy Commissioner Mrs. Palvi Mishra ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਨਗਣਨਾ ਦੀਆਂ ਤਿਆਰੀਆਂ, ਕਰਮਚਾਰੀਆਂ ਦੀ ਤਾਇਨਾਤੀ, ਸਿਖਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਵਧੀਕ Deputy Commissioner ਨੇ ਦੱਸਿਆ ਕਿ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤੇ ਗਏ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਅਤੇ ਪਛਾਣ ਪੱਤਰ ਵੰਡ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 16 ਨਵੰਬਰ 2026 ਤੋਂ ਸਵੈ-ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤਹਿਤ ਲੋਕ ਨਿਰਧਾਰਤ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਣਗੇ। ਸਵੈ-ਜਨਗਣਨਾ ਦੀ ਇਹ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 1 ਦਸੰਬਰ 2026 ਤੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜੋ 4 ਜਨਵਰੀ 2027 ਤੱਕ ਚੱਲੇਗਾ। ਇਸ ਕੰਮ ਲਈ ਤਾਇਨਾਤ ਸਾਰੇ ਕਰਮਚਾਰੀ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਘਰਾਂ ਦਾ ਦੌਰਾ ਕਰਨਗੇ ਅਤੇ ਜਨਗਣਨਾ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ।
ਵਧੀਕ Deputy Commissionerਨੇ ਸਪੱਸ਼ਟ ਕੀਤਾ ਕਿ ਜਨਗਣਨਾ ਡਿਊਟੀ ਲਈ ਤਾਇਨਾਤ ਕਿਸੇ ਵੀ ਸਰਕਾਰੀ ਕਰਮਚਾਰੀ ਦੀ ਡਿਊਟੀ ਨਾ ਤਾਂ ਕੱਟੀ ਜਾਵੇਗੀ ਅਤੇ ਨਾ ਹੀ ਬਦਲੀ ਜਾਵੇਗੀ। ਸਾਰੇ ਕਰਮਚਾਰੀ ਪਹਿਲਾਂ ਤੋਂ ਨਿਰਧਾਰਤ ਡਿਊਟੀ ਅਨੁਸਾਰ ਹੀ ਆਪਣਾ ਕੰਮ ਕਰਨਗੇ, ਤਾਂ ਜੋ ਜਨਗਣਨਾ ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਗਣਨਾ ਵਰਗੇ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਡਿਊਟੀ ’ਤੇ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਛੁੱਟੀ ਨਾ ਲੈਣ ਅਤੇ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਨੀਤੀਆਂ ਦੀ ਯੋਜਨਾਬੰਦੀ ਲਈ ਅਹਿਮ ਆਧਾਰ ਬਣਦੇ ਹਨ। ਇਸ ਲਈ ਜਾਣਕਾਰੀ ਇਕੱਤਰ ਕਰਨ ਸਮੇਂ ਸ਼ੁੱਧਤਾ, ਭਰੋਸੇਯੋਗਤਾ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਸਵੈ-ਜਨਗਣਨਾ ਦੌਰਾਨ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ ਕਰਨ ਅਤੇ ਘਰ-ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਵੀ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਜਨਗਣਨਾ ਦਾ ਕੰਮ ਸਫ਼ਲਤਾਪੂਰਵਕ ਨੇਪਰੇ ਚੜ੍ਹਾਇਆ ਜਾ ਸਕੇ।
