ਥਾਣਾ ਚਾਟੀਵਿੰਡ ਪੁਲਿਸ ਵੱਲੋ 20 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਥਾਣਾ ਚਾਟੀਵਿੰਡ ਪੁਲਿਸ ਵੱਲੋ 20 ਗ੍ਰਾਮ ਹੈਰੋਇੰਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਜੀ ਦੀ ਅਗਵਾਈ ਹੇਠ ਥਾਣਾ ਚਾਟੀਵਿੰਡ ਪੁਲਿਸ ਵੱਲੋ ਸਫਲਤਾ ਹਾਸਿਲ ਕਰਦਿਆ 20 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਸਬੰਧੀ ਸ਼੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਚਾਟੀਵਿੰਡ ਵੱਲੋ ਗੁਪਤ ਸੂਚਨਾ ਤੇ ਇੱਬਨ ਕਲ੍ਹਾਂ ਤੋਂ ਸ਼ਮਸ਼ੇਰ ਸਿੰਘ ਉਰਫ ਸੋਨੂੰ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ।ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਚਾਟੀਵਿੰਡ ਵਿਖੇ ਮੁਕੱਦਮਾ ਨੰ. 108 ਮਿਤੀ 30-07-2025 ਜੁਰਮ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਗ੍ਰਿਫਤਾਰ ਦੋਸ਼ੀ:-
1. ਸ਼ਮਸ਼ੇਰ ਸਿੰਘ ਉਰਫ ਸੋਨੂੰ ਪੁੱਤਰ ਮਹਿੰਦਰ ਸਿੰਘ ਵਾਸੀ ਇੱਬਨ ਕਲ੍ਹਾਂ

ਰਿਕਵਰੀ:-
1. 20 ਗ੍ਰਾਮ ਹੈਰੋਇਨ

Leave a Reply

Your email address will not be published. Required fields are marked *