ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਦਿੱਲੀ ਦੇ CM ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਤੋਂ ਰਾਹਤ ਦੀ ਅਪੀਲ ਕੀਤੀ ਹੈ। ਜ਼ਿਕਰਯੋਗ, ਉਸਨੇ ਸਿਹਤ ਦੇ ਆਧਾਰ ‘ਤੇ ਆਪਣੀ ਅੰਤਰਿਮ ਜ਼ਮਾਨਤ ਦੇ 7 ਦਿਨਾਂ ਦੇ ਵਾਧੇ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਹੈ।
ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸਦਾ 7 ਕਿਲੋਗ੍ਰਾਮ ਭਾਰ ਘੱਟ ਗਿਆ ਹੈ ਅਤੇ ਉਸਨੂੰ ਮੈਡੀਕਲ ਟੈਸਟ ਕਰਵਾਉਣ ਦੀ ਲੋੜ ਹੈ। ਉਸਦੀ ਮੌਜੂਦਾ ਅੰਤਰਿਮ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। AAP ਨੇ ਕਿਹਾ ਕਿ ਦਿੱਲੀ ਦੇ CM ਨੂੰ PET-CT ਸਕੈਨ ਅਤੇ ਹੋਰ ਟੈਸਟ ਕਰਵਾਉਣ ਦੀ ਜ਼ਰੂਰਤ ਹੋਏਗੀ, ਇਸ ਲਈ CM ਕੇਜਰੀਵਾਲ ਨੇ ਜਾਂਚ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।
ਕੇਜਰੀਵਾਲ ਫਿਲਹਾਲ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਹਨ, ਜਿਸ ਨੂੰ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ CM ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ED ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਦੋ ਘੰਟੇ ਤੱਕ ਪੁੱਛਗਿੱਛ ਕਰਨ ਤੋਂ ਬਾਅਦ 21 ਮਈ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਅਤੇ ਉਦੋਂ ਤੋਂ ਉਹ ਹਿਰਾਸਤ ਵਿੱਚ ਸੀ।