ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਨਿਯਮਤ ਜ਼ਮਾਨਤ ਲਈ ਰਾਉਸ ਐਵੇਨਿਊ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਕਿਉਂਕਿ ਉਹ ਇਸ ਸਮੇਂ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਤਿਆਰ ਹਨ। ਜ਼ਿਕਰਯੋਗ, CM ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।
ਦਿੱਲੀ ਦੀ ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮਾਮਲਾ ਅਤੇ ਬਾਅਦ ‘ਚ ਕਈ ਦਿਨਾਂ ਤੱਕ ਪੁੱਛ-ਪੜਤਾਲ ਕਰਨ ਤੋਂ ਬਾਅਦ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ‘ਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਕਰੀਬ 49 ਦਿਨ ਜੇਲ੍ਹ ‘ਚ ਬਿਤਾਉਣ ਵਾਲੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ‘ਚ ਪ੍ਰਚਾਰ ਕਰਨ ਲਈ 10 ਮਈ ਨੂੰ ਸੁਪਰੀਮ ਕੋਰਟ ਨੇ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕੁਝ ਸ਼ਰਤਾਂ ਰੱਖਦਿਆਂ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ।
ਕੇਜਰੀਵਾਲ ਨੇ ਸਿਹਤ ਕਾਰਨਾਂ ਕਰਕੇ ਆਪਣੀ ਜ਼ਮਾਨਤ ਵਧਾਉਣ ਦੀ ਬੇਨਤੀ ਕੀਤੀ, ਪਰ ਅਦਾਲਤ ਨੇ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਹੁਣ ਸੁਪਰੀਮ ਕੋਰਟ ਤੋਂ ਝੱਟਕੇ ਤੋਂ ਬਾਅਦ ਕੇਜਰੀਵਾਲ ਹੁਣ ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਦੀ ਮੰਗ ਕਰ ਰਹੇ ਹਨ। ਉਸ ਨੇ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।