CM ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। CM ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਸਿੱਖਸ ਫਾਰ ਜਸਟਿਸ (SFJ) ਅੱਤਵਾਦੀ ਗੁਰਪਤਵੰਤ ਪੰਨੂ ਨੇ ਦਿੱਤੀ ਹੈ। ਉਸ ਨੇ ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਆਖਿਆ ਗਿਆ ਹੈ।

ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ, ਜਿਸ ਤੋਂ ਪਿੱਛੋਂ ਅਜਿਹੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਹੇ ਹਨ ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ।

Leave a Reply

Your email address will not be published. Required fields are marked *