ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਇੱਕ ਬੱਚੀ ਨੂੰ ਜਨਮ ਦਿੱਤਾ ਹੈ। ਇਸ ਦੇ ਨਾਲ ਹੀ CM ਭਗਵੰਤ ਮਾਨ ਨੇ ਐਕਸ ‘ਤੇ ਪੰਜਾਬ ਦੇ ਲੋਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਲਿਖਿਆ ਕਿ “ਰੱਬ ਨੇ ਧੀ ਦੀ ਦਾਤ ਦਿੱਤੀ ਹੈ..ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ…”।
ਇਸ ਦੇ ਨਾਲ ਹੀ ਲੋਕਾਂ ਨੇ ਇਸ ਜੋੜੇ ਨੂੰ ਨਵਜੰਮੀ ਬੱਚੀ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ 26 ਜਨਵਰੀ, 2024 ਨੂੰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਲਗਭਗ 8 ਮਹੀਨਿਆਂ ਦੀ ਗਰਭਵਤੀ ਹੈ ਅਤੇ ਉਹ ਮਾਰਚ ਦੇ ਅੰਤ ਤੱਕ ਇੱਕ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ।