BJP ਨੇ Suvendu Adhikari ਨੂੰ ਐਲਾਨਿਆ ਬੰਗਾਲ ਦਾ ਨਵਾਂ ਮੁੱਖ ਮੰਤਰੀ

BJP ਨੇ Suvendu Adhikari ਨੂੰ ਐਲਾਨਿਆ ਬੰਗਾਲ ਦਾ ਨਵਾਂ ਮੁੱਖ ਮੰਤਰੀ

BJP ਨੇ Suvendu Adhikari ਨੂੰ ਬੰਗਾਲ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ

ਨੰਦੀਗ੍ਰਾਮ ਅਤੇ ਭਵਾਨੀਪੁਰ ਤੋਂ ਵੱਡੀ ਜਿੱਤ ਤੋਂ ਬਾਅਦ ਪਾਰਟੀ ਨੇ ਕੀਤਾ ਐਲਾਨ

ਭਾਰਤੀ ਜਨਤਾ ਪਾਰਟੀ (BJP) ਨੇ ਵੱਡਾ ਫੈਸਲਾ ਲੈਂਦੇ ਹੋਏ Suvendu Adhikari ਨੂੰ ਵੈਸਟ ਬੰਗਾਲ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ। ਪਾਰਟੀ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਬੰਗਾਲ ਦੀ ਕਮਾਨ ਹੁਣ Suvendu Adhikari ਸੰਭਾਲਣਗੇ।

ਦੱਸਣਯੋਗ ਹੈ ਕਿ ਸ਼ੁਭੇਂਦੂ ਅਧਿਕਾਰੀ ਨੇ ਨੰਦੀਗ੍ਰਾਮ ਅਤੇ ਭਵਾਨੀਪੁਰ ਦੋਵੇਂ ਹਲਕਿਆਂ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਖਾਸ ਗੱਲ ਇਹ ਰਹੀ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਕਰਾਰੀ ਟੱਕਰ ਦਿੰਦਿਆਂ ਹਰਾਇਆ ਅਤੇ ਇਸ ਤੋਂ ਬਾਅਦ ਉਹ ਬੰਗਾਲ ਦੀ ਰਾਜਨੀਤੀ ਵਿੱਚ ਸਭ ਤੋਂ ਵੱਡੇ ਲੀਡਰ ਵਜੋਂ ਸਾਹਮਣੇ ਆਏ।

BJP ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੈਸਟ ਬੰਗਾਲ ਦੀ ਅਗਵਾਈ ਸ਼ੁਭੇਂਦੂ ਅਧਿਕਾਰੀ ਹੀ ਕਰਨਗੇ। ਪਾਰਟੀ ਵਰਕਰਾਂ ਵਿੱਚ ਇਸ ਐਲਾਨ ਤੋਂ ਬਾਅਦ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

ਸੂਤਰਾਂ ਮੁਤਾਬਕ, ਸ਼ੁਭੇਂਦੂ ਅਧਿਕਾਰੀ ਕੱਲ੍ਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਸ ਸਮਾਰੋਹ ਵਿੱਚ BJP ਦੇ ਕਈ ਵੱਡੇ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਬੰਗਾਲ ਦੀ ਰਾਜਨੀਤੀ ਵਿੱਚ ਵੱਡਾ ਮੋੜ

ਸ਼ੁਭੇਂਦੂ ਅਧਿਕਾਰੀ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਨਾਲ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਆਇਆ ਹੈ। BJP ਇਸ ਫੈਸਲੇ ਨੂੰ ਰਾਜ ਵਿੱਚ ਵੱਡੇ ਬਦਲਾਅ ਵਜੋਂ ਪੇਸ਼ ਕਰ ਰਹੀ ਹੈ। ਹੁਣ ਸਾਰੇ ਦੀਆਂ ਨਜ਼ਰਾਂ ਕੱਲ੍ਹ ਹੋਣ ਵਾਲੇ ਸਹੁੰ ਚੁੱਕ ਸਮਾਰੋਹ ਉੱਤੇ ਟਿਕੀਆਂ ਹੋਈਆਂ ਹਨ।

Leave a Reply

Your email address will not be published. Required fields are marked *