ਮਹਿਤਾ ਦੇ ਡੇਰਾ ਰੱਖੇ ਸ਼ਾਹ ਨੂੰ ਮਿਲੇਗੀ ਨਵੀਂ Panchayat, 100 ਪਰਿਵਾਰ ‘AAP’ ’ਚ ਸ਼ਾਮਲ; ETO ਨੇ 2027 ’ਚ ਵੱਡੀ ਜਿੱਤ ਦਾ ਕੀਤਾ ਦਾਅਵਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਮਹਿਤਾ ਦੇ ਡੇਰਾ ਰੱਖੇ ਸ਼ਾਹ ਵਿਖੇ ਲੋਕ ਮਿਲਣੀ ਦੌਰਾਨ ਨਵੀਂ ਪੰਚਾਇਤ ਬਣਾਉਣ ਦਾ ਐਲਾਨ ਕਰਦੇ ਹੋਏ

Punjab-ਮਹਿਤਾ ਦੇ ਡੇਰੇ ਰੱਖੇ ਸ਼ਾਹ ਵਿਖੇ ਬਣੇਗੀ ਨਵੀਂ Panchayat, ਲੋਕ ਨਿਰਮਾਣ ਮੰਤਰੀ ਨੇ ਕੀਤਾ ਐਲਾਨ

ਲੋਕ ਮਿਲਣੀ ਪ੍ਰੋਗਰਾਮ ਦੌਰਾਨ 100 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ‘AAP’ ਵਿੱਚ ਹੋਏ ਸ਼ਾਮਲ

ਸਾਲ 2027 ਵਿੱਚ ਆਮ ਆਦਮੀ ਪਾਰਟੀ ਵੱਡੇ ਰਿਕਾਰਡ ਨਾਲ ਜਿੱਤ ਹਾਸਲ ਕਰੇਗੀ – ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ E.T.O.

ਸੂਬੇ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ E.T.O. ਨੇ ਐਲਾਨ ਕੀਤਾ ਹੈ ਕਿ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਨੂੰ ਨਵੀਂ ਪੰਚਾਇਤ ਬਣਾਇਆ ਜਾਵੇਗਾ ਅਤੇ ਇਸ ਪਿੰਡ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਐਲਾਨ ਸ. ਹਰਭਜਨ ਸਿੰਘ E.T.O.ਨੇ ਅੱਜ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਵਿਖੇ ਕੀਤੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਇਸ ਲੋਕ ਮਿਲਣੀ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕਾ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਸਾਹਮਣੇ ਰੱਖੇ।ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ E.T.O. ਨੇ ਵਿਸ਼ੇਸ਼ ਤੌਰ ’ਤੇ ਐਲਾਨ ਕਰਦਿਆਂ ਕਿਹਾ ਕਿ ਰੱਖੇ ਸ਼ਾਹ ਪਿੰਡ ਦੀ ਨਵੀਂ ਪੰਚਾਇਤ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਸ. ਹਰਭਜਨ ਸਿੰਘ E.T.O. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

 

 

ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਭਗ 100 ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਸ. ਹਰਭਜਨ ਸਿੰਘ E.T.O. ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿਆਸਤ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨਾ ਅਤੇ ਹਰੇਕ ਪਿੰਡ ਅਤੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਹੋਏ ਵਿਕਾਸ ਕਾਰਜਾਂ ਦੀ ਨਵੀਂ ਇਬਾਰਤ ਲਿਖੀ ਗਈ ਹੈ ਅਤੇ ਹਲਕਾ ਵਾਸੀਆਂ ਤੱਕ ਬਿਨ੍ਹਾਂ ਕਿਸੇ ਭੇਦ-ਭਾਵ ਦੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚ ਰਿਹਾ ਹੈ।

ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਸ. ਹਰਭਜਨ ਸਿੰਘ E.T.O.ਦੀ ਲੋਕਾਂ ਨਾਲ ਲਗਾਤਾਰ ਕੀਤੀ ਜਾ ਰਹੀ ਸਿੱਧੀ ਰਾਬਤਾ ਮੁਹਿੰਮ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਕੀਤੇ ਜਾ ਰਹੇ ਸਿੱਧੇ ਰਾਬਤੇ ਕਾਰਨ ਉਨ੍ਹਾਂ ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ।

 

Leave a Reply

Your email address will not be published. Required fields are marked *