ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ 

ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ 

ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ 

ਪੰਜਾਬ ਵਿੱਚ ਸੈਂਕੜੇ ਜਗ੍ਹਾ ਲੱਖਾਂ ਲੋਕ ਉਤਰੇ ਸੜਕਾਂ ਤੇ, ਸਮਝੌਤੇ ਤੁਰੰਤ ਰੱਦ ਕਰੇ ਸਰਕਾਰ, 21 ਨੂੰ ਕਿਸਾਨ ਘਾਟ ਤੇ ਹੋਵੇਗੀ ਕਿਸਾਨ ਮਹਾ ਪੰਚਾਇਤ

15/07/2026 ਅੱਜ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਮਜਦੂਰ ਅਤੇ ਵੱਖ ਵੱਖ ਤਰ੍ਹਾਂ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਗਏ ਸਾਂਝੇ ਮੰਚ “ਦੇਸ਼ ਬਚਾਓ ਮੋਰਚਾ” ਵੱਲੋਂ ਅੱਜ ਸੰਘਰਸ਼ ਦਾ ਬਿਗੁਲ ਫੂਕਦੇ ਹੋਏ, ਮੋਰਚੇ ਦੀਆਂ ਪਿਛਲੇ ਦਿਨੀ ਹੋਈਆਂ ਮੀਟਿੰਗਾਂ ਦੌਰਾਨ ਤਹਿ ਕੀਤੇ ਗਏ ਪਲੇਠੀ ਦੇ ਐਕਸ਼ਨ ਵੱਜੋਂ ਦੇਸ਼ ਭਰ ਵਿੱਚ D.C., S.D.M. ਅਤੇ ਤਹਿਸੀਲ ਪੱਧਰ ਤੇ ਵਿਸ਼ਾਲ ਮੋਟਰਸਾਈਕਲ ਮਾਰਚ ਕਰਕੇ ਇਹਨਾਂ ਦਫ਼ਤਰਾਂ ਰਾਹੀਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਹ ਸਮਝੌਤੇ ਰੱਦ ਕਰਨ ਲਈ ਮੰਗ ਪੱਤਰ ਭੇਜਣ ਦੇ ਪ੍ਰੋਗਰਾਮ ਨੂੰ ਜਬਰਦਸਤ ਹੁੰਗਾਰਾ ਮਿਲਿਆ, ਜਿਸ ਦੌਰਾਨ ਜਿੱਥੇ ਵੱਖ ਵੱਖ ਰਾਜਾਂ ਵਿੱਚ ਮਾਰਚ ਨਿਕਲੇ ਓਥੇ ਹੀ ਅੱਜ ਪੰਜਾਬ ਭਰ ਵਿੱਚ K.M.M. chapterਪੰਜਾਬ ਨਾਲ ਸਬੰਧਿਤ ਜਥੇਬੰਦੀਆ ਵੱਲੋਂ ਇਸ ਸੱਦੇ ਨੂੰ ਲਾਗੂ ਕੀਤਾ ਗਿਆ,

ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ 15 ਜ਼ਿਲ੍ਹਿਆਂ ਵਿੱਚ ਵਿਸ਼ਾਲ ਮਾਰਚ ਕੱਢ ਕੇ ‘ਭਾਰਤ-ਅਮਰੀਕਾ ਮੁਕਤ ਵਪਾਰ (free trade) ਸਮਝੌਤੇ’ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ।

ਇਸ ਮੌਕੇ ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਜਾਇਜ਼ ਮੰਗ ਨੂੰ ਅਣਡਿੱਠ ਕੀਤਾ, ਤਾਂ ਸਾਂਝੇ ਮੰਚ ਵੱਲੋਂ ਦੇਸ਼ ਭਰ ਵਿੱਚ ਵਿਆਪਕ ਲੋਕਤੰਤਰੀ ਅਤੇ ਸੰਵਿਧਾਨਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਦੇਸ਼ ਬਚਾਓ ਮੋਰਚਾ ਵੱਲੋਂ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿੱਚ ਮੋਟਰਸਾਈਕਲ ਮਾਰਚ ਦੀ ਅਗਵਾਈ ਕਰਦੇ ਡੀਸੀ ਦਫਤਰ ਮੰਗ ਪੱਤਰ ਦੇਣ ਤੋਂ ਬਾਅਦ ਦੱਸਿਆ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ ਅਤੇ ਲਘੂ ਉਦਯੋਗਾਂ ਲਈ ਇੱਕ ਬਹੁਤ ਵੱਡਾ ਅਤੇ ਗੰਭੀਰ ਖ਼ਤਰਾ ਹੈ। ਇਹ ਸਮਝੌਤਾ ਦੇਸ਼ ਦੀ ਖੁਰਾਕੀ ਸੁਰੱਖਿਆ ਅਤੇ ਆਰਥਿਕ ਖੁਦਮੁਖਤਿਆਰੀ ਉੱਤੇ ਸਿੱਧਾ ਹਮਲਾ ਹੈ, ਜਿਸ ਨਾਲ ਭਾਰਤੀ ਖੇਤੀਬਾੜੀ, ਪੇਂਡੂ ਅਰਥਵਿਵਸਥਾ ਅਤੇ ਕਰੋੜਾਂ ਕਿਰਤੀ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।


ਮੋਰਚੇ ਨੇ ਆਪਣੇ ਮੰਗ ਪੱਤਰ ਵਿੱਚ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਲਈ “ਮੌਤ ਦਾ ਫਰਮਾਨ” ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਇਸ ਘਾਤਕ ਸਮਝੌਤੇ ਨੂੰ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਹਨਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਦੇ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਅੱਜ ਦੇ ਵਿਸ਼ਾਲ ਮਾਰਚ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਵਾਸੀ ਇਸ ਵਪਾਰਕ ਸਮਝੌਤੇ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ ਅਤੇ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਉਹ ਦੇਸ਼ ਹਿੱਤ ਵਿੱਚ ਸੜਕਾਂ ‘ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਦੇਸ਼ ਬਚਾਓ ਮੋਰਚਾ ਵੱਲੋਂ 21 ਜੁਲਾਈ ਨੂੰ ਦੇਸ਼ ਭਰ ਤੋਂ ਕਿਸਾਨ ਮਜਦੂਰ ਅਤੇ ਸਮਾਜਿਕ ਕਾਰਕੁਨ ਕਿਸਾਨ ਘਾਟ ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਧ ਚੜ ਕੇ ਭਾਗ ਲਿਆ ਜਾਵੇਗਾ। ਸ਼ਾਮਿਲ ਹੋਣਗੇ ਉਹਨਾ ਕਿਹਾ ਕਿ ਅੱਜ ਲੋੜ ਹੈ ਕਿ ਸਾਰੀਆਂ ਜੱਥੇਬੰਦੀਆਂ ਨੂੰ ਦੇਸ਼ ਤੇ ਆਈ ਇਸ ਮੁਸ਼ਕਿਲ ਘੜੀ ਵਿੱਚ ਇਹਨਾਂ ਸਮਝੌਤਿਆਂ ਖ਼ਿਲਾਫ਼ ਇੱਕ ਮੰਚ ਤੇ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਿਰ ਤੋੜ ਕੋਸ਼ਿਸ਼ ਹੈ ਕਿ ਵਿਚਾਰਧਾਰਕ ਮਤਭੇਦ ਨੂੰ ਇੱਕ ਪਾਸੇ ਰੱਖਕੇ ਸਿਰਫ ਇਸ ਮਸਲੇ ਤੇ ਇੱਕਜੁਟ ਕੀਤਾ ਜਾਵੇ।

Leave a Reply

Your email address will not be published. Required fields are marked *