ਆਜ਼ਾਦੀ ਦਿਹਾੜੇ ਮੱਦੇਨਜ਼ਰ DGP Punjab ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼
— DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
— ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ ਅਤੇ ਸਖ਼ਤ ਨਾਕਾਬੰਦੀ ਦੇ ਵੀ ਦਿੱਤੇ ਹੁਕਮ
— DGP ਵੱਲੋਂ ਕਮਿਸ਼ਨਰੇਟਾਂ ਅਤੇ ਰੇਂਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸ.ਐਚ.ਓਜ਼. ਨਾਲ ਸਿੱਧੀ ਗੱਲਬਾਤ
CM ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (DGP ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

DGP Punjab ਨੇ ਆਪਣੇ ਤੂਫ਼ਾਨੀ ਦੌਰੇ ਦੌਰਾਨ Amritsar, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ।
Amritsar ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ ‘ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਕੌਮੀ ਉਤਸਵ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ DGP ਨੇ ਨੋਟ ਕੀਤਾ ਕਿ ਸੁਰੱਖਿਆ ਢਾਂਚੇ ਵਿੱਚ ਸਹਿਜ ਤਾਲਮੇਲ ਅਤੇ ਉੱਭਰ ਰਹੀਆਂ ਚੁਣੌਤੀਆਂ ਦਾ ਸਰਗਰਮ ਮੁਲਾਂਕਣ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ।
Amritsar ਦੇ ਸਮੀਖਿਆ ਦੌਰੇ ਤੋਂ ਬਾਅਦ DGP ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ S.B.S. ਨਗਰ ਜ਼ਿਲ੍ਹੇ ਸ਼ਾਮਲ ਹਨ, ਦੀਆਂ ਤਿਆਰੀਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਖ਼ਤਰੇ ਦੀਆਂ ਮੌਜੂਦਾ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਧੇਰੇ ਚੌਕਸੀ ਬਣਾਈ ਰੱਖਣ, ਫੋਰਸ ਦੀ ਸੁਚੱਜੇ ਤੇ ਰਣਨੀਤਿਕ ਢੰਗ ਨਾਲ ਤਾਇਨਾਤੀ ਅਤੇ ਤੇਜ਼ ਰਿਸਪਾਂਸ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਜਾਂ ਦਿੱਕਤ ਦੇ ਪੂਰੇ ਵਿਸ਼ਵਾਸ ਨਾਲ ਆਜ਼ਾਦੀ ਦਿਹਾੜਾ ਮਨਾ ਸਕਣ।

ਫੋਰਸ ਦੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ Alert, ਪਹੁੰਚਯੋਗ ਅਤੇ ਜਨਤਾ ਪ੍ਰਤੀ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇ।
ਆਪਣੇ ਦੌਰੇ ਦੇ ਅੰਤ ਵਿੱਚ DGP ਗੌਰਵ ਯਾਦਵ ਨੇ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਤਿਆਰੀਆਂ ਦੇ ਮੁਲਾਂਕਣ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਅਤੇ ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਕਿਉਰਿਟੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਫੋਰਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤੀ ਦੇ ਨਾਲ-ਨਾਲ ਸਮਾਗਮ ਅਤੇ ਜਨਤਕ ਇਕੱਠ ਵਾਲੇ ਸਥਾਨਾਂ ਨੂੰ ਸੁਰੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ।
