Amritsar ’ਚ Congress ਆਗੂ Dinesh Bassi ਗ੍ਰਿਫ਼ਤਾਰ, ਪ੍ਰਾਪਰਟੀ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

Amritsar’ਚ ਕਾਂਗਰਸ ਆਗੂ Dinesh Bassi  ਗ੍ਰਿਫ਼ਤਾਰ, ਪ੍ਰਾਪਰਟੀ ਮਾਮਲੇ ਨਾਲ ਜੁੜਿਆ Case

Amritsar ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। Congress ਦੇ ਸੀਨੀਅਰ ਆਗੂ ਅਤੇ ਸਾਬਕਾ Amritsar Improvement Trust Chairman Dinesh Basssi ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ Dinesh Bassi  ਨੂੰ Golden Gateਸਥਿਤ ਉਨ੍ਹਾਂ ਦੇ ਦਫ਼ਤਰ ਦੇ ਬਾਹਰੋਂ ਹਿਰਾਸਤ ਵਿੱਚ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਪ੍ਰਾਪਰਟੀ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ।
ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ Dinesh Bassi ਵਿਦੇਸ਼ ਜਾਣ ਦੀ ਤਿਆਰੀ ਵਿੱਚ ਸਨ ਅਤੇ ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ, ਇਸ ਦਾਅਵੇ ਸਬੰਧੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

 


Dinesh Bassi ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂ ਅਤੇ ਵਰਕਰ ਥਾਣੇ ਦੇ ਬਾਹਰ ਇਕੱਠੇ ਹੋ ਗਏ ਹਨ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਹੰਗਾਮਾ ਕੀਤੇ ਜਾਣ ਦੀ ਜਾਣਕਾਰੀ ਹੈ।
ਦੱਸਣਯੋਗ ਹੈ ਕਿ ਦਿਨੇਸ਼ ਬੱਸੀ ਪਹਿਲਾਂ ਵੀ Amritsar Improvement Trust ਨਾਲ ਜੁੜੇ ਪ੍ਰਾਪਰਟੀ ਅਲਾਟਮੈਂਟ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਅਧਿਕਾਰਤ ਬਿਆਨ ਅਤੇ ਗ੍ਰਿਫ਼ਤਾਰੀ ਦੇ ਪੂਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *