EC ਨੇ ਐਲਾਨ ਕੀਤਾ ਹੈ ਕਿ ਕੁਝ ਪਿੰਡਾਂ ‘ਚ ਪੰਚਾਇਤੀ ਚੋਣਾਂ ਹੋਣਗੀਆਂ। ਖਾਸ ਤੌਰ ‘ਤੇ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ 20 ਪਿੰਡਾਂ ‘ਚ 15 ਦਸੰਬਰ ਨੂੰ ਚੋਣਾਂ ਹੋਣੀਆਂ ਹਨ। ਪਿੰਡ ਦੌਲਾ ‘ਚ ਸਰਪੰਚੀ ਦੀਆਂ ਚੋਣਾਂ ਹੋਣਗੀਆਂ ਜਦਕਿ ਬਾਕੀ ਪਿੰਡਾਂ ‘ਚ ਪੰਚ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਪਹਿਲਾਂ ਸ਼ਿਕਾਇਤਾਂ ਕਾਰਨ ਰੱਦ ਕਰ ਦਿੱਤੀਆਂ ਗਈਆਂ ਸਨ ਅਤੇ ਪਰ ਹੁਣ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਤੀ ਚੋਣਾਂ ਲਈ ਬਾਅਦ ‘ਚ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਗਿੱਦੜਬਾਹਾ ਦੇ ਪਿੰਡਾਂ ਆਸ਼ਾ ਬੁੱਟਰ, ਦਾਦੂ ਮੁਹੱਲਾ ਮੱਲਾਂ, ਖਿੜਕੀਆਂ ਵਾਲਾ, ਵਾੜਾ ਕਿਸ਼ਨਪੁਰਾ, ਲੋਹਾਰਾ, ਬੁੱਟਰ ਸਰੀਂਹ, ਕੋਠੇ ਹਜੂਰੇ ਵਾਲਾ, ਕੋਠੇ ਢਾਬਾ, ਕੋਠੇ ਕੇਸਰ ਸਿੰਘ ਵਾਲਾ, ਭਾਰੂ, ਦੌਲਾ, ਕੋਠੇ ਹਿੰਮਤਪੁਰਾ, ਭੂੰਦੜ, ਲੁੰਡੇਵਾਲਾ, ਸਮਾਘ, ਮਾਨਾਂ ਵਾਲਾ, ਸੇਖਾ ਖੁੰਨਣ ਖੁਰਦ, ਮਧੀਰ, ਬੁੱਟਰ ਬਖੂਆਣਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਇਨ੍ਹਾਂ ਪਿੰਡਾਂ ‘ਚ ਪੰਚਾਇਤੀ ਚੋਣਾਂ 15 ਦਸੰਬਰ ਨੂੰ ਹੋਣੀਆਂ ਹਨ।
ਪਿਛਲੀਆਂ ਪਿੰਡਾਂ ਦੀਆਂ ਚੋਣਾਂ ਦੌਰਾਨ AAP ‘ਤੇ ਪੱਖਪਾਤ ਦੇ ਦੋਸ਼ ਲੱਗੇ ਸਨ, ਖਾਸ ਤੌਰ ‘ਤੇ ਹਰਦੀਪ ਸਿੰਘ ਡਿੰਪੀ ਢਿੱਲੋਂ, ਜੋ ਹੁਣ ਪਾਰਟੀ ਦੇ ਵਿਧਾਇਕ ਹਨ, ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਨਤੀਜੇ ਵਜੋਂ ਚੋਣ ਕਮਿਸ਼ਨ ਨੇ ਨਵੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਅਤੇ ਹਰਿਆਣਾ HC ਨੇ ਪਿੰਡ ਖਿੜਕੀਆਂ ਵਿੱਚ ਸਰਪੰਚ ਉਮੀਦਵਾਰ ਖੁਸ਼ਵਿੰਦਰ ਸਿੰਘ ਗਿੱਲ ਅਤੇ ਹੋਰਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਪਟੀਸ਼ਨ ਦੀ ਸੁਣਵਾਈ 16 ਅਕਤੂਬਰ ਨੂੰ ਰੱਖੀ ਗਈ ਹੈ। ਗਿੱਦੜਬਾਹਾ ਹਲਕੇ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ, ਦੌਲਾ ਪਿੰਡ ‘ਚ ਸਰਪੰਚੀ ਅਤੇ ਬਾਕੀ ਪਿੰਡਾਂ ‘ਚ ਪੰਚ ਚੋਣਾਂ ਹੋਣੀਆਂ ਹਨ।