ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀਆਂ ਕੁਝ ਨਿਯੁਕਤੀਆਂ ਅਤੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਅਤੇ ਵਿਸ਼ੇਸ਼ ਸਾਰੰਗਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਨੀਲਾਂਬਰੀ ਜਗਦਲੇ ਵਿਜੇ ਨੂੰ ਰੋਪੜ ਰੇਂਜ ਦਾ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ, ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੱਖ-ਵੱਖ ਜ਼ਿਲ੍ਹਿਆਂ ‘ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਸਨ।