ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

 

ਇਸ ਮੌਕੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।


ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *