Dr.Manmohan Singh ਦੀ ਪਤਨੀ ਗੁਰਸ਼ਰਨ ਕੌਰ ਨੂੰ ਮਿਲੇ MP Gurjit Aujla

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸ਼ਾਦ ਅਤੇ ਸਿਰੋਪਾਓ ਭੇਟ ਕਰਦੇ ਹੋਏ।

Dr.Manmohan Singh ਦੀ ਪਤਨੀ ਗੁਰਸ਼ਰਨ ਕੌਰ ਨੂੰ ਮਿਲੇ ਸਾਂਸਦ Gurjit Singh Aujla, ਕਿਹਾ- ਸੱਚ ਅਤੇ ਇਮਾਨਦਾਰੀ ਦੀ ਹਮੇਸ਼ਾ ਜਿੱਤ ਹੁੰਦੀ ਹੈ

ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ- ਮਹਾਨ ਸ਼ਖ਼ਸੀਅਤ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ, ਪਰਮਾਤਮਾ ਦੀ ਕਚਹਿਰੀ ਵਿੱਚ ਦੇਰ ਹੈ, ਅੰਧੇਰ ਨਹੀਂ

ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ਵਿਖੇ ਸਵਰਗਵਾਸੀ ਸਾਬਕਾ ਪ੍ਰਧਾਨ ਮੰਤਰੀ Dr. Manmohan Singh ਜੀ ਦੀ ਧਰਮਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਦ ਅਤੇ ਸਿਰੋਪਾਓ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ ਅਤੇ ਡਾ. ਮਨਮੋਹਨ ਸਿੰਘ ਜੀ ਦੀਆਂ ਦੇਸ਼ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਯਾਦ ਕੀਤਾ।

ਸਾਂਸਦ Aujla ਨੇ ਕਿਹਾ ਕਿ Dr. Manmohan Singh ਮਹਾਨ ਸ਼ਖ਼ਸੀਅਤ ਦੀ ਕਾਬਲੀਅਤ, ਇਮਾਨਦਾਰੀ ਅਤੇ ਸਾਦਗੀ ਨੂੰ ਪੂਰੀ ਦੁਨੀਆ ਮੰਨਦੀ ਹੈ। ਉਨ੍ਹਾਂ ਕਿਹਾ ਕਿ ਡਾ. ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਦੇਸ਼ ਦੀ ਸੇਵਾ ਅਤੇ ਤਰੱਕੀ ਲਈ ਸਮਰਪਿਤ ਕੀਤੀ ਅਤੇ ਕਈ ਮਹੱਤਵਪੂਰਨ ਕੰਮ ਕੀਤੇ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਜੀਵਨ ਦੌਰਾਨ ਕਈ ਤਰ੍ਹਾਂ ਦੀਆਂ ਆਲੋਚਨਾਵਾਂ ਅਤੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ।

Aujla ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਮਹਾਨ ਅਤੇ ਇਮਾਨਦਾਰ ਸ਼ਖ਼ਸੀਅਤ ਨੂੰ ਵੀ ਸਿਆਸੀ ਤੌਰ ’ਤੇ ਕਟਹਿਰੇ ਵਿੱਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ, “ਪਰਮਾਤਮਾ ਦੀ ਕਚਹਿਰੀ ਵਿੱਚ ਦੇਰ ਹੈ, ਅੰਧੇਰ ਨਹੀਂ।” ਅੱਜ ਸਮਾਂ Dr. Manmohan Singh  ਜੀ ਦੀ ਇਮਾਨਦਾਰੀ, ਨਿਸ਼ਕਾਮ ਸੇਵਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੀ ਗਵਾਹੀ ਦੇ ਰਿਹਾ ਹੈ।

 

ਸਾਂਸਦ ਨੇ ਕਿਹਾ ਕਿ Dr. Manmohan Singh ਜੀ ਸਿਰਫ਼ ਇੱਕ ਰਾਜਨੇਤਾ ਨਹੀਂ ਸਨ, ਸਗੋਂ ਪੂਰੀ ਕਾਇਨਾਤ ਲਈ ਪਰਮਾਤਮਾ ਵੱਲੋਂ ਮਿਲੀ ਇੱਕ ਅਨਮੋਲ ਦਾਤ ਸਨ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਸਮਰਪਿਤ ਕੀਤਾ ਅਤੇ ਭਾਰਤ ਦੀ ਤਰੱਕੀ ਵਿੱਚ ਅਮੁੱਲ ਯੋਗਦਾਨ ਪਾਇਆ।

ਇਸ ਮੌਕੇ ਔਜਲਾ ਨੇ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕਰਕੇ ਪਰਿਵਾਰ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਡਾ. ਮਨਮੋਹਨ ਸਿੰਘ ਜੀ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ। ਉਨ੍ਹਾਂ ਕਿਹਾ ਕਿ Dr. Manmohan Singh ਜੀ ਦਾ ਜੀਵਨ, ਉਨ੍ਹਾਂ ਦੀ ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਬਣਿਆ ਰਹੇਗਾ।

Leave a Reply

Your email address will not be published. Required fields are marked *