ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।


ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

Leave a Reply

Your email address will not be published. Required fields are marked *