CM ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ — ਡਾ. ਇੰਦਰਬੀਰ ਸਿੰਘ ਨਿੱਜਰ

CM ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ — ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ — ਡਾ. ਇੰਦਰਬੀਰ ਸਿੰਘ ਨਿੱਜਰ

ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ-ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਵਿਰਾਸਤ, ਸਿੱਖ ਇਤਿਹਾਸ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ ਹੈ ।

ਡਾ. ਨਿੱਜਰ ਨੇ ਕਿਹਾ ਕਿ ਇਹ ਪਵਿੱਤਰ ਉਪਰਾਲਾ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਅਸੀਸ ਅਤੇ ਕਿਰਪਾ ਨਾਲ ਸੰਭਵ ਹੋਇਆ ਹੈ, ਜੋ ਸਿਰਫ਼ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਇਸ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਗੂ ਮਨੀਸ਼ ਸਿਸੋਦੀਆ ਦਾ ਵਿਸ਼ੇਸ਼ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਜਿਹੜਾ ਕੰਮ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੀਆਂ ਪਾਰਟੀਆਂ ਦਹਾਕਿਆਂ ਤੱਕ ਨਹੀਂ ਕਰ ਸਕੀਆਂ, ਉਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਕਰ ਦਿਖਾਇਆ ਹੈ, ਜੋ ਸਰਕਾਰ ਦੀ ਨੀਯਤ ਅਤੇ ਨੀਤੀਆਂ ਨੂੰ ਸਪਸ਼ਟ ਕਰਦਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਪਵਿੱਤਰ ਸ਼ਹਿਰਾਂ ਦੀ ਮਰਿਆਦਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਨੂੰ ਸ਼ਰਾਬ, ਪਸ਼ੂ ਪਾਲਣ ਵਿਭਾਗ ਨੂੰ ਮੀਟ ਅਤੇ ਹੈਲਥ ਤੇ ਫੈਮਿਲੀ ਵੈਲਫੇਅਰ ਵਿਭਾਗ ਨੂੰ ਤੰਬਾਕੂ ਤੇ ਨਸ਼ੀਲੇ ਪਦਾਰਥ ਦੀ ਵਿਕਰੀ ਰੋਕਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਆਪ ਸਰਕਾਰ ਗੁਰੂਆਂ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਆਧਿਆਤਮਿਕ ਪਛਾਣ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਧਰੋਹਰ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ।

Leave a Reply

Your email address will not be published. Required fields are marked *