ਪੰਜਾਬ ਸਰਕਾਰ ਨੇ PPSC ਚੇਅਰਮੈਨ ਦੀ ਅਸਾਮੀ ਭਰਨ ਦਾ ਫੈਸਲਾ ਕੀਤਾ ਹੈ। IPS ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਨਵੇਂ ਚੇਅਰਮੈਨ ਹੋਣਗੇ। ਇਹ ਜਾਣਕਾਰੀ CM ਭਗਵੰਤ ਸਿੰਘ ਮਾਨ ਨੇ ਦਿੱਤੀ ਹੈ।
ਇਸ ਦੇ ਨਾਲ ਹੀ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਔਲਖ ਦੀ ਨਿਯੁਕਤੀ ਸਬੰਧੀ ਫਾਈਲ ਰਾਜਪਾਲ ਨੂੰ ਭੇਜੀ ਜਾ ਰਹੀ ਹੈ।
ਇਸ ਤੋਂ ਇਲਾਵਾ ਹੋਰ ਜਾਣਕਾਰੀ ਅਨੁਸਾਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ 2023 ਤੋਂ ਖਾਲੀ ਪਿਆ ਹੈ।