ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਜਾਣ ਦਾ ਸਿਲਸਲਾ ਲਗਾਤਾਰ ਜਾਰੀ
ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਤੋਂ 85ਵੀਂ ਤੀਰਥ ਯਾਤਰਾ ਬੱਸ ਰਵਾਨਾ
ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਕਰਵਾਏ ਜਾਣਗੇ ਦਰਸ਼ਨ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਸੰਗਤ ਨੂੰ ਮਿਲ ਰਿਹਾ ਭਰਪੂਰ ਫਾਇਦਾ -Harbhajan Singh E.T.O
Punjab-ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਜੰਡਿਆਲਾ ਗੁਰੂ ਤੋਂ ਤੀਰਥ ਯਾਤਰਾ ਬੱਸ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੂਬੇ ਦੇ ਲੋਕ ਨਿਰਮਾਣ ਮੰਤਰੀ S.Harbhajan Singh E.T.O ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਤੋਂ ਹਲਕੇ ਦੀ 85ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ।ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਧਾਨ ਸਭਾ ਹਲਕਾ ਜਡਿਆਲਾ ਗੁਰੂ ਦੀ ਸੰਗਤ ਨੂੰ ਭਰਪੂਰ ਲਾਭ ਮਿਲ ਰਿਹਾ ਹੈ ਅਤੇ ਅੱਜ ਹਲਕੇ ਵਿੱਚੋਂ 85ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਤੀਰਥ ਯਾਤਰਾ ਕਰਨ ਵਾਲੇ ਯਾਤਰੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
