LIC ਦੇ ਮੁਲਾਜ਼ਮਾਂ ਦੀ ਤਨਖਾਹ ‘ਚ 17% ਦਾ ਵਾਧਾ, ਮੋਦੀ ਸਰਕਾਰ ਦਾ ਵੱਡਾ ਤੋਹਫ਼ਾ

ਮੋਦੀ ਸਰਕਾਰ ਨੇ ਜੀਵਨ ਬੀਮਾ ਨਿਗਮ (LIC) ਲਈ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ‘ਚ 17 ਫੀਸਦੀ ਦਾ ਲਾਭਕਾਰੀ ਵਾਧਾ ਕੀਤਾ ਹੈ। ਇਸ ਫੈਸਲੇ ਦੇ ਨਤੀਜੇ ਵਜੋਂ ਐਲਆਈਸੀ ਕਰਮਚਾਰੀਆਂ ਦੀ ਤਨਖਾਹ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਜ਼ਿਕਰਯੋਗ, ਮੋਦੀ ਸਰਕਾਰ ਨੇ ਜੀਵਨ ਬੀਮਾ ਨਿਗਮ (LIC) ਦੇ 1.1 ਮਿਲੀਅਨ ਤੋਂ ਵੱਧ ਕਰਮਚਾਰੀਆਂ ਦੀ ਤਨਖ਼ਾਹ ‘ਚ 17% ਵਾਧਾ ਕੀਤਾ ਹੈ।

ਇਸ ਫੈਸਲੇ ਦਾ ਸਿੱਧਾ ਲਾਭ 110,000 LIC ਕਰਮਚਾਰੀਆਂ ਅਤੇ 30,000 ਪੈਨਸ਼ਨਰਾਂ ਨੂੰ ਹੋਵੇਗਾ। ਤਨਖਾਹ ਵਾਧਾ 1 ਅਗਸਤ, 2022 ਤੋਂ ਲਾਗੂ ਹੋਵੇਗਾ, ਇਸ ਦੇ ਨਤੀਜੇ ਵਜੋਂ 4,000 ਕਰੋੜ ਰੁਪਏ ਦਾ ਸਾਲਾਨਾ ਖਰਚ ਹੋਵੇਗਾ। ਜਿਸ ਨਾਲ LIC ਕਰਮਚਾਰੀਆਂ ਦੀ ਕੁੱਲ ਤਨਖਾਹ 29,000 ਕਰੋੜ ਰੁਪਏ ਹੋ ਜਾਵੇਗੀ।

ਇਸ ਤੋਂ ਇਲਾਵਾ ਇਹ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਕੀਤਾ ਹੈ। ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 4 ਫੀਸਦੀ ਤੋਂ ਵਧਾ ਕੇ ਉਸ ਨੂੰ 46 ਤੋਂ 50 ਫੀਸਦੀ ਕਰ ਦਿੱਤਾ। 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਕੇਂਦਰ ਨੇ ਮੁਲਾਜ਼ਮਾਂ ਦੇ ਟੇਕ ਹੋਮ ਸੈਲਰੀ ‘ਚ ਵਾਧਾ ਤੈਅ ਕੀਤਾ ਹੈ। ਇਸ ਦੇ ਨਾਲ ਹੀ ਕਈ ਸੂਬਾ ਸਰਕਾਰਾਂ ਨੇ ਵੀ ਆਪਣੇ ਸੂਬੇ ਦੇ ਮੁਲਾਜ਼ਮਾਂ ਦੀ ਸੈਲਰੀ ‘ਚ ਵਾਧਾ ਕਰ ਦਿੱਤਾ ਹੈ।

Leave a Reply

Your email address will not be published. Required fields are marked *