ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਚੋਣਾਂ ਲੜਨ ਵਾਲੇ ਹੋਰ ਤਿੰਨ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਲਈ ਡਾ: ਸੁਭਾਸ਼ ਸ਼ਰਮਾ, ਫਿਰੋਜ਼ਪੁਰ ਲਈ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਲਈ ਅਰਵਿੰਦ ਖੰਨਾ। ਇਸ ਦੇ ਨਾਲ ਹੀ ਭਾਜਪਾ ਦੇ ਕੁੱਲ ਉਮੀਦਵਾਰਾਂ ਦੀ ਗਿਣਤੀ 12 ਹੋ ਗਈ ਹੈ, ਜਦਕਿ ਸ੍ਰੀ ਫਤਹਿਗੜ੍ਹ ਸਾਹਿਬ ਲਈ ਸਿਰਫ਼ ਇੱਕ ਸੀਟ ਦਾ ਫੈਸਲਾ ਹੋਣਾ ਬਾਕੀ ਹੈ।