Lok sabha election date: 19 ਅਪ੍ਰੈਲ ਨੂੰ ਹੋਣਗੀਆਂ ਲੋਕ ਸਭਾ ਚੋਣਾਂ, 4 ਜੂਨ ਨੂੰ ਆਉਣਗੇ ਨਤੀਜੇ

ਚੋਣ ਕਮਿਸ਼ਨ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜੋ ਮੌਜੂਦਾ ਲੋਕ ਸਭਾ ਦੀ ਮਿਆਦ 16 ਜੂਨ ਨੂੰ ਖਤਮ ਹੋਣ ਤੋਂ ਪਹਿਲਾਂ ਪੂਰੀ ਹੋ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਵੀ ਜੂਨ ਵਿੱਚ ਖਤਮ ਹੋਣਗੀਆਂ।

ਜ਼ਿਕਰਯੋਗ, ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰਦਿਆਂ ਚੋਣ ਕਮਿਸ਼ਨ ਨੇ ਕਿਹਾ ਕਿ ਲੋਕ ਸਭਾ ਚੋਣਾਂ 19 ਅਪ੍ਰੈਲ ਨੂੰ ਸ਼ੁਰੂ ਹੋਣਗੀਆਂ, ਇਹ 7 ਪੜਾਵਾਂ ਵਿੱਚ ਹੋਣਗੀਆਂ ਅਤੇ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਓਡੀਸ਼ਾ ‘ਚ 2 ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਓਡੀਸ਼ਾ ‘ਚ 13 ਅਤੇ 20 ਮਈ ਨੂੰ ਵੋਟਾਂ ਪੈਣਗੀਆਂ।

ਇਸ ਤੋਂ ਇਲਾਵਾ ਪੰਜਾਬ ਵਿੱਚ 7ਵੇਂ ਫੇਜ਼ ਵਿੱਚ ਵੋਟਿੰਗ ਹੋਵੇਗੀ। 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ਦੇ ਨਾਲ ਨਾਲ 1 ਜੂਨ ਨੂੰ ਹਰਿਆਣਾ ਵਿੱਚ ਵੀ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਪੂਰੇ ਦੇਸ਼ ‘ਚ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਸ ਦਿਨ ਨਤੀਜ਼ਿਆਂ ਦਾ ਐਲਾਨ ਹੋਵੇਗਾ।

Leave a Reply

Your email address will not be published. Required fields are marked *