ਸਬਜ਼ੀ ਵੇਚਣ ਤੋਂ Commonwealth ਤੱਕ: Amritsar ਦੇ ਲਵਪ੍ਰੀਤ ਸਿੰਘ ਨੇ ਜਿੱਤਿਆ Silver medal

Commonwealth Games ਵਿੱਚ ਚਾਂਦੀ ਦਾ ਤਗਮਾ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਸਨਮਾਨ

Commonwealth games ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਲਵਪ੍ਰੀਤ ਸਿੰਘ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ

ਪਿੰਡ ਬੱਲ ਸਚੰਦਰ ਦੇ ਨੌਜਵਾਨ ਦੀ ਸ਼ਾਨਦਾਰ ਪ੍ਰਾਪਤੀ ’ਤੇ ਡਿਪਟੀ ਕਮਿਸ਼ਨਰ ਵੱਲੋਂ ਵਧਾਈ

Scotland  ਦੇ ਸ਼ਹਿਰ Glassgow ਵਿਖੇ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਨੇ Weight lifting ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਨੈਚ ਵਿੱਚ 176 ਕਿਲੋਗ੍ਰਾਮ, ਕਲੀਨ ਐਂਡ ਜਰਕ ਵਿੱਚ 212 ਕਿਲੋਗ੍ਰਾਮ ਅਤੇ ਕੁੱਲ 388 ਕਿਲੋਗ੍ਰਾਮ ਭਾਰ ਚੁੱਕ ਕੇ ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ।

ਲਵਪ੍ਰੀਤ ਸਿੰਘ ਪਿੰਡ ਬੱਲ ਸਚੰਦਰ, ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸ ਦੇ ਪਿਤਾ ਸ. ਕ੍ਰਿਪਾਲ ਸਿੰਘ ਅਤੇ ਮਾਤਾ ਸ੍ਰੀਮਤੀ ਸੁਖਵਿੰਦਰ ਕੌਰ ਨੇ ਉਸ ਦੀ ਖੇਡ ਯਾਤਰਾ ਵਿੱਚ ਪੂਰਾ ਸਹਿਯੋਗ ਦਿੱਤਾ। ਲਵਪ੍ਰੀਤ ਸਿੰਘ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸੰਘਰਸ਼ ਨਾਲ ਇਹ ਮੁਕਾਮ ਹਾਸਲ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਬਚਪਨ ਵਿੱਚ ਵੀ ਮਿਹਨਤ ਕਰਦਿਆਂ ਮੰਡੀ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ, ਪਰ ਆਪਣੀ ਲਗਨ ਅਤੇ ਮਿਹਨਤ ਸਦਕਾ ਉਸ ਨੇ ਅੱਜ ਦੇਸ਼ ਅਤੇ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।

ਚਾਂਦੀ ਦਾ ਤਗਮਾ ਜਿੱਤਣ ਉਪਰੰਤ ਅੰਮ੍ਰਿਤਸਰ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਲਵਪ੍ਰੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਉਸ ਦੇ ਪ੍ਰਸ਼ੰਸਕ ਵੀ ਮੌਜੂਦ ਸਨ, ਜਿਨ੍ਹਾਂ ਨੇ ਉਸ ਦਾ ਉਤਸ਼ਾਹ ਵਧਾਇਆ।

 

 

ਇਸ ਮੌਕੇ Deputy Commissioner ਸ੍ਰੀ ਦਲਵਿੰਦਰਜੀਤ ਸਿੰਘ ਨੇ ਲਵਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਅੰਮ੍ਰਿਤਸਰ ਦਾ ਮਾਣ ਹੈ, ਜਿਸ ਨੇ Commonwealth ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਦੀ ਮਿਹਨਤ, ਸੰਘਰਸ਼ ਅਤੇ ਸਫਲਤਾ ਹੋਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਇਸ ਹੋਣਹਾਰ ਖਿਡਾਰੀ ’ਤੇ ਮਾਣ ਹੈ ਅਤੇ ਉਸ ਦੀ ਇਸ ਉਪਲਬਧੀ ਲਈ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Deputy Commissioner ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਅਜਿਹੀਆਂ ਉਪਲਬਧੀਆਂ ਸੂਬੇ ਦੇ ਹੋਰ ਖਿਡਾਰੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ’ਤੇ ਨਾਮ ਕਮਾਉਣ ਲਈ ਪ੍ਰੇਰਿਤ ਕਰਦੀਆਂ ਹਨ।

Leave a Reply

Your email address will not be published. Required fields are marked *